ਪੰਜਾਬ 'ਚ ਵੋਟਿੰਗ ਤੋਂ ਦੋ ਦਿਨ ਪਹਿਲਾਂ ਚੱਲੀਆਂ ਗੋਲੀਆਂ, ਮੁਕਾਬਲੇ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ
Wednesday, May 29, 2024 - 09:31 PM (IST)
 
            
            ਜਲੰਧਰ - ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਨੂੰ ਸਿਰਫ ਦੋ ਦਿਨ ਬਚੇ ਹਨ ਅਤੇ ਇਸ ਦੌਰਾਨ AGTF ਅਤੇ ਗੈਂਗਸਟਰ ਵਿਚਾਲੇ ਐਨਕਾਉਂਟਰ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਜਲੰਧਰ ਦੇ ਭੋਗਪੁਰੀ ਇਲਾਕੇ 'ਚ ਹੋਇਆ ਹੈ। ਜਿਸ ਤੋਂ ਬਾਅਦ AGTF ਦੀ ਟੀਮ ਨੇ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਗੈਂਗਸਟਰ ਕੋਲੋਂ ਦੋ ਪਿਸਤੌਲਾਂ ਵੀ ਬਰਾਮਦ ਹੋਈਆਂ ਹਨ। ਉਸ ਨੂੰ ਥਾਣਾ ਭੋਗਪੁਰ ਲਿਆਂਦਾ ਗਿਆ ਹੈ, ਜਿਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗੈਂਗਸਟਰ ਨੇ ਪੁਲਸ ਨੂੰ ਦੇਖਦਿਆਂ ਹੀ ਚਾਰ ਗੋਲੀਆਂ ਚਲਾਈਆਂ, ਜਿਸ ਵਿੱਚ ਇਕ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਗੈਂਗਸਟਰ ਰੋਹਿਤ ਜੰਮੂ-ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦੇ ਕਤਲ ਮਾਮਲੇ ਸਣੇ ਕਈ ਹੋਰ ਅਪਰਾਧਿਕ ਮਾਮਲਿਆਂ ਵਿੱਚ ਪੁਲਸ ਨੂੰ ਲੋੜੀਂਦਾ ਸੀ।
ਇਹ ਵੀ ਪੜ੍ਹੋ- ਸੜਕ ਕਿਨਾਰੇ ਝਾੜੀਆਂ 'ਚੋਂ ਮਿਲੀ 18 ਸਾਲਾਂ ਲੜਕੀ ਦੀ ਲਾਸ਼, ਕਤਲ ਦਾ ਖਦਸ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            