ਅਹਿਮਦ ਪਟੇਲ ਨਾਲ ਹੋਈ ਮੁਲਾਕਾਤ ''ਤੇ ਦੇਖੋ ਕੀ ਬੋਲੇ ਬ੍ਰਹਮ ਮਹਿੰਦਰਾ
Friday, Jul 05, 2019 - 05:48 PM (IST)

ਚੰਡੀਗੜ੍ਹ : ਬੀਤੇ ਦਿਨੀਂ ਦਿੱਲੀ ਵਿਚ ਸੀਨੀਅਰ ਆਗੂ ਅਹਿਮਦ ਪਟੇਲ ਨਾਲ ਹੋਈ ਮੁਲਾਕਾਤ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਰਸਮੀ ਮੀਟਿੰਗ ਦੱਸਿਆ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਹ ਅਹਿਮਦ ਪਟੇਲ ਕੋਲ ਨਵਜੋਤ ਸਿੱਧੂ ਦੀ ਸ਼ਿਕਾਇਤ ਕਰਨ ਲਈ ਨਹੀਂ ਸਗੋਂ ਅਗਲੇਰੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਨ ਗਏ ਸਨ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਾਫ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਸਥਾਨਕ ਸਰਕਾਰਾਂ ਵਿਭਾਗ ਵਿਚ ਵੱਡੀਆਂ ਤਬਦੀਲੀਆਂ ਕਰ ਸਕਦੇ ਹਨ।
ਚੰਡੀਗੜ੍ਹ 'ਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਲਈ ਕੁੱਲ 20 ਨਵੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੂਬੇ ਭਰ 'ਚ ਫਾਇਰ ਬ੍ਰਿਗੇਡ ਸਟਾਫ ਵਿਚ ਵਾਧਾ ਕਰਨਗੇ। ਇਸ ਦੌਰਾਨ ਸੁਨੀਲ ਜਾਖੜ ਦੇ ਅਸਤੀਫੇ ਸੰਬੰਧੀ ਪੁੱਛੇ ਗਏ ਸਵਾਲ 'ਤੇ ਬ੍ਰਹਮਪੁਰਾ ਨੇ ਕਿਹਾ ਕਿ ਇਸ ਦਾ ਫੈਸਲਾ ਪਾਰਟੀ ਹਾਈਕਮਾਨ ਹੀ ਲਵੇਗਾ।