ਅਹਿਮਦਾਬਾਦ ਜਹਾਜ਼ ਹਾਦਸੇ ''ਤੇ CM ਮਾਨ ਨੇ ਪ੍ਰਗਟਾਇਆ ਦੁੱਖ
Thursday, Jun 12, 2025 - 04:48 PM (IST)
 
            
            ਚੰਡੀਗੜ੍ਹ : ਅਹਿਮਦਾਬਾਦ ਸਥਿਤ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ਵਿਚ ਦੁਪਹਿਰੇ ਡੇਢ ਵਜੇ ਦੇ ਕਰੀਬ ਉਡਾਣ ਭਰਨ ਮੌਕੇ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਵੱਡੀ ਗਿਣਤੀ ਯਾਤਰੀਆਂ ਦੀ ਮੌਤ ਹੋ ਗਈ। ਇਸ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਦਸੇ ਵਿਚ ਜ਼ਖਮੀਆਂ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            