ਵੱਡੀ ਖ਼ਬਰ : ਸਿੱਧੀ ਅਦਾਇਗੀ ਮਾਮਲੇ 'ਚ ਕੈਪਟਨ ਨਾਲ ਮੀਟਿੰਗ ਮਗਰੋਂ 'ਆੜ੍ਹਤੀਆਂ' ਨੇ ਵਾਪਸ ਲਈ ਹੜ੍ਹਤਾਲ (ਵੀਡੀਓ)

Saturday, Apr 10, 2021 - 03:29 PM (IST)

ਲੁਧਿਆਣਾ (ਨਰਿੰਦਰ) : ਇੱਥੇ ਸਿੱਧੀ ਅਦਾਇਗੀ ਦੇ ਮਾਮਲੇ ਸਬੰਧੀ ਸੂਬੇ ਦੇ ਆੜ੍ਹਤੀਆਂ ਦੀ ਸਰਕਾਰ ਨਾਲ ਮੀਟਿੰਗ ਚੱਲ ਰਹੀ ਸੀ। ਇਸ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਵੱਲੋਂ ਕੀਤੀ ਜਾ ਰਹੀ ਹੜ੍ਹਤਾਲ ਨੂੰ ਵਾਪਸ ਲੈ ਲਿਆ ਗਿਆ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆੜ੍ਹਤੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਕੈਪਟਨ ਨੇ ਆੜ੍ਹਤੀਆਂ ਦੀ 131 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ 'ਵੇਰਕਾ ਲੱਸੀ' ਦੀ ਸ਼ੌਕੀਨ Indian Army, ਸਰਹੱਦਾਂ 'ਤੇ ਤਾਇਨਾਤ ਫ਼ੌਜੀ ਲੈਣਗੇ ਸੁਆਦ (ਵੀਡੀਓ)

ਦੱਸ ਦੇਈਏ ਕਿ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਫ਼ਸਲਾਂ ਦੀ ਸਿੱਧੀ ਅਦਾਇਗੀ ਦਾ ਰੇੜਕਾ ਲਾ ਰੱਖਿਆ ਹੈ ਪਰ ਆੜ੍ਹਤੀਆਂ ਦਾ ਕਹਿਣਾ ਸੀ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ : 18 ਸਾਲਾਂ ਤੋਂ ਖੜ੍ਹੇ ਹੋ ਕੇ ਤਪ ਕਰਨ ਵਾਲੇ ਇਸ ਬਾਬੇ ਦੇ ਪੈਰ ਬਣੇ ਪੱਥਰ, ਨਹੀਂ ਭੰਗ ਕੀਤੀ ਤਪੱਸਿਆ (ਤਸਵੀਰਾਂ)

ਪੰਜਾਬ ਦੇ ਆੜ੍ਹਤੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜਦੋਂ ਤੱਕ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਪੰਜਾਬ ਦੇ ਸਮੂਹ ਆੜ੍ਹਤੀ ਹੜਤਾਲ ’ਤੇ ਰਹਿਣਗੇ ਅਤੇ ਮੰਡੀਆਂ ਵਿੱਚੋਂ ਫ਼ਸਲ ਦਾ ਇੱਕ ਦਾਣਾ ਵੀ ਖ਼ਰੀਦ ਨਹੀਂ ਕਰਨ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਆੜ੍ਹਤੀਆਂ ਵੱਲੋਂ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।    
ਨੋਟ : ਪੰਜਾਬ ਦੇ ਆੜ੍ਹਤੀਆਂ ਵੱਲੋਂ ਹੜ੍ਹਤਾਲ ਵਾਪਸ ਲਏ ਜਾਣ ਬਾਰੇ ਦਿਓ ਆਪਣੀ ਰਾਏ


 


author

Babita

Content Editor

Related News