PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਰਹੇਗੀ ਪੁਖ਼ਤਾ, AI ਦੀ ਵੀ ਲਈ ਜਾਵੇਗੀ ਮਦਦ

Tuesday, May 21, 2024 - 01:45 PM (IST)

PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਰਹੇਗੀ ਪੁਖ਼ਤਾ, AI ਦੀ ਵੀ ਲਈ ਜਾਵੇਗੀ ਮਦਦ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਪਟਿਆਲੇ, ਜਲੰਧਰ ਅਤੇ ਗੁਰਦਾਸਪੁਰ ਵਿਚ ਚੋਣ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਸੁਰੱਖਿਆ 'ਤੇ ਹੋਰ ਵੀ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਲਈ 4 ਲੇਅਰ ਸਿਕਿਓਰਿਟੀ ਦਾ ਪ੍ਰਬੰਧ ਕੀਤਾ ਗਿਆ ਹੈ।  

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦਾ ਕਹਿਰ! ਇਕ ਹੋਰ ਵਿਅਕਤੀ ਨੇ ਤੋੜਿਆ ਦਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਦੇ ਪੋਲੋ ਗ੍ਰਾਊਂਡ ਵਿਚ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿਚ ਚੋਣ ਰੈਲੀ ਕਰਨਗੇ। ਉਸ ਤੋਂ ਅਗਲੇ ਦਿਨ ਪ੍ਰਧਾਨ ਮੰਤਰੀ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਪੂਰੀ ਸੁਰੱਖਿਆ ਵਿਚ ਪੰਜਾਬ ਪੁਲਸ ਦੇ ਕੁੱਲ 4200 ਮੁਲਾਜ਼ਮ ਤੇ ਅਧਿਕਾਰੀ ਸ਼ਾਮਲ ਹੋਣਗੇ। ਇਸੇ ਤਰ੍ਹਾਂ 9 ਆਈ.ਜੀ.-ਡੀ.ਆਈ.ਜੀ. ਤੇ ਹੋਰ ਐੱਸ.ਪੀ. ਤੇ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀ ਵੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਗੁਜਰਾਤ ਪੁਲਸ ਦੀਆਂ ਟੀਮਾਂ ਪਹਿਲਾਂ ਹੀ ਪੰਜਾਬ ਆ ਚੁੱਕੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - Breaking News: ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ

AI ਦੀ ਵੀ ਲਈ ਜਾਵੇਗੀ ਮਦਦ

ਰੈਲੀ ਵਾਲੀ ਜਗ੍ਹਾ ਦਾ ਚੱਪਾ-ਚੱਪਾ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੈਮਰਿਆਂ ਦੀ ਨਿਗ੍ਹਾ 'ਤੇ ਰਹੇਗਾ। ਇਹ ਕੈਮਰੇ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਹੀ ਤੁਰੰਤ ਅਧਿਕਾਰੀਆਂ ਨੂੰ ਅਲਰਟ ਕਰ ਦੇਣਗੇ। ਪਟਿਆਲਾ ਵਿਚ ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਹਰਿਆਣਾ ਨਾਲ ਲੱਗਦੇ ਸ਼ੰਭੂ ਬਾਰਡਰ ਨਾਲ ਡੇਰਾਬੱਸੀ, ਘਨੌਰ, ਚੀਕਾ ਤੇ ਖਨੌਰੀ ਨਾਲ ਲੱਗਦੀਆਂ ਸਰਹੱਦਾਂ 'ਤੇ ਕਮਾਂਡੋ ਤਾਇਨਾਤ ਕਰ ਦਿੱਤੇ ਗਏ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News