AIG ਮਨਮੋਹਨ ਕੁਮਾਰ ਨੇ CM ਮਾਨ ਨਾਲ ਕੀਤੀ ਮੁਲਾਕਾਤ, ਠੁਕਰਾਇਆ ਸੀ ਇਕ ਕਰੋੜ ਦਾ ਆਫ਼ਰ

Wednesday, Oct 19, 2022 - 01:16 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਵਿਜੀਲੈਂਸ ਦੇ ਏ. ਆਈ. ਜੀ. ਮਨਮੋਹਨ ਕੁਮਾਰ ਵੱਲੋਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਈ। ਏ. ਆਈ. ਜੀ. ਦੇ ਨਾਲ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਨੇ ਵੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕਲਯੁਗੀ ਪੁੱਤ ਨੇ ਮਾਂ ਦੇ ਖੂਨ ਨਾਲ ਰੰਗੇ ਹੱਥ, ਪਹਿਲਾਂ ਛੱਤ ਤੋਂ ਧੱਕਾ ਦਿੱਤਾ ਤੇ ਫਿਰ... (ਤਸਵੀਰਾਂ)

ਮੁਲਾਕਾਤ ਤੋਂ ਬਾਅਦ ਏ. ਆਈ. ਜੀ. ਮਨਮੋਹਨ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਜੀਲੈਂਸ ਬਿਊਰੋ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਤੁਹਾਡੇ ਵਰਗੇ ਈਮਾਨਦਾਰ ਅਧਿਕਾਰੀਆਂ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਸਕੂਲਾਂ ਦੇ ਪਾੜ੍ਹੇ ਹੁਣ ਰੋਜ਼ ਬੋਲਣਗੇ ਪਹਾੜੇ, 'ਇੱਕ ਦੂਣੀ ਦੂਣੀ, ਦੋ ਦੂਣੀ ਚਾਰ'

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 'ਤੇ ਏ. ਆਈ. ਜੀ. ਮਨਮੋਹਨ ਕੁਮਾਰ ਨੂੰ ਇਕ ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ, ਜਿਸ ਨੂੰ ਏ. ਆਈ. ਜੀ. ਨੇ ਠੁਕਰਾ ਦਿੱਤਾ ਸੀ। ਇਸ ਸਮੇਂ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਦੀ ਗ੍ਰਿਫ਼ਤ 'ਚ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News