ਏਮਜ਼ ਬਠਿੰਡਾ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ: ਹਰਸਿਮਰਤ ਬਾਦਲ

Tuesday, Aug 23, 2022 - 05:46 PM (IST)

ਏਮਜ਼ ਬਠਿੰਡਾ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ: ਹਰਸਿਮਰਤ ਬਾਦਲ

ਚੰਡੀਗੜ੍ਹ : ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ ਏਮਜ਼ ਇੰਸਟੀਚਿਊਟ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ। ਇਸ ਮਾਮਲੇ ’ਤੇ ਦਿੱਲੀ ਵਿਚ ਕੇਂਦਰੀ ਸਿਹਤ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਦੇ ਬੀਬੀ ਬਾਦਲ ਨੇ ਕਿਹਾ ਕਿ ਏਮਜ਼ ਬਠਿੰਡਾ ਸਿਹਤ ਸੰਭਾਲ ਸਹੂਲਤ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣਾ 9ਵੇਂ ਗੁਰੂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਆਪਣਾ ਜੀਵਨ ਧਰਮ ਦੀ ਰੱਖਿਆ ਲਈ ਵਾਰ ਦਿੱਤਾ ਤਾਂ ਜੋ ਧਰਮ ਦੀ ਆਜ਼ਾਦੀ ਦੀ ਮਸ਼ਾਲ ਸਾਡੀ ਪਵਿੱਤਰ ਜ਼ਮੀਨ ’ਤੇ ਹਮੇਸ਼ਾ ਬਲਦੀ ਰਹੇ। 

ਪੜ੍ਹੋ ਇਹ ਵੀ ਖ਼ਬਰ: VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ

ਉਨ੍ਹਾਂ ਕਿਹਾ ਕਿ ਇਸ ਦੇਸ਼ ਦੇ ਸਾਰੇ ਲੋਕਾਂ ਦੀ ਆਜ਼ਾਦੀ ਰਾਖੀ ਲਈ ਗੁਰੂ ਸਾਹਿਬ ਦੀ ਵਚਨਬੱਧਤਾ ਦਾ ਕੋਈ ਸਾਨੀ ਨਹੀਂ ਹੈ। ਗੁਰੂ ਸਾਹਿਬ ਦੀ ਸ਼ਹਾਦਤ ਇਸ ਦੇਸ਼ ਦੇ ਇਤਿਹਾਸ ਨੂੰ ਬਦਲਣ ਦੀ ਸ਼ੁਰੂਆਤ ਸੀ ਤੇ ਇਸ ਨਾਲ ਸਾਡਾ ਮਹਾਨ ਦੇਸ਼ ਬਣ ਸਕਿਆ, ਜਿਥੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਹੁੰਦਾ ਹੈ। ਬੀਬੀ ਬਾਦਲ ਨੇ ਕਿਹਾ ਕਿ ਜਦੋਂ ਮੁਲਕ ਮਹਾਨ ਗੁਰੂ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਮੰਨਿਆ ਹੈ ਕਿ ਉਨ੍ਹਾਂ ਨੇ ਸਰਵਉਚ ਬਲਿਦਾਨ ਦਿੱਤਾ ਤਾਂ ਉਸ ਮੇਰੇ ਮੇਰਾ ਇਹ ਮੰਨਣਾ ਹੈ ਕਿ ਇਸ ਵੱਕਾਰੀ ਸੰਸਥਾ ਦਾ ਨਾਂ ਮਹਾਨ ਗੁਰੂ ਦੇ ਨਾਂ ’ਤੇ ਰੱਖਣਾ ਬਹੁਤ ਚੰਗੀ ਗੱਲ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ: ਪੁੱਛਿਓ ਨਾ ਕੌਣ! ਜਦੋਂ ਇਕ ਵੱਡੇ ਅਫ਼ਸਰ ਨੂੰ ਪਸੰਦ ਆ ਗਏ ‘ਗੁੱਚੀ ਦੇ ਸ਼ੂਜ਼’...

ਬੀਬੀ ਬਾਦਲ ਨੇ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਦੇਸ਼ ਭਰ ਵਿਚ ਪ੍ਰਾਈਵੇਟ ਮੈਡੀਕਲ ਲੈਬਾਰਟਰੀਆਂ ਦੇ ਲੈਬ ਟੈਕਨੀਸ਼ੀਅਨਾਂ ਦਾ ਮਸਲਾ ਹੱਲ ਕੀਤਾ ਜਾਵੇ। ਲੈਬਾਰਟਰੀ ਟੈਕਨੀਸ਼ੀਅਨਾਂ ਲਈ ਤੈਅ ਤਾਜ਼ਾ ਨਿਯਮਾਂ ਵਿਚ ਸਿਰਫ ਤਿੰਨ ਸ਼੍ਰੇਣੀਆਂ ਨੂੰ ਮੈਡੀਕਲ ਲੈਬਾਰਟਰੀਆਂ ਚਲਾਉਣ ਦੀ ਆਗਿਆ ਦਿੱਤੀ ਗਈ ਹੈ, ਜਿਨ੍ਹਾਂ ’ਚ ਐੱਮ.ਬੀ.ਬੀ.ਐੱਸ, ਐੱਮ.ਡੀ, ਪੀ.ਐੱਚ.ਡੀ ਅਤੇ ਐੱਮ.ਐੱਸ.ਸੀ. ਪਾਸਆਊਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਰਫ ਇਕ ਹਜ਼ਾਰ ਲੈਬਾਰਟਰੀਆਂ ਅਜਿਹੇ ਪ੍ਰੋਫੈਸ਼ਨਲ ਲੋਕ ਚਲਾ ਰਹੇ ਹਨ ਜਦੋਂ ਕਿ 9000 ਲੈਬਾਰਟਰੀਆਂ ਬੀ.ਐੱਸ.ਸੀ. ਪਾਸ ਤੇ ਡੀ.ਐੱਮ.ਐੱਲ.ਟੀ ਦੀ ਡਿਗਰੀ ਧਾਰਕ ਚਲਾ ਰਹੇ ਹਨ। ਇਨ੍ਹਾਂ ਪ੍ਰੋਫੈਸ਼ਨਲ ਲੋਕਾਂ ਨੂੰ ਲੈਬਾਰਟਰੀਆਂ ਲਈ ਪੁਰਾਣੇ ਨਿਯਮਾਂ ਵਿਚ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਕੱਢ ਦਿੱਤਾ ਗਿਆ ਹੈ। ਇਨ੍ਹਾਂ ਪ੍ਰੋਫੈਸ਼ਨਲ ਲੋਕਾਂ ਨੂੰ ਨਵੇਂ ਨਿਯਮਾਂ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਨ੍ਹਾਂ ਕੋਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋ. ਜਾਰੀ ਪ੍ਰਦੂਸ਼ਣ ਆਥਰੋਰਾਈਜੇਸ਼ਨ ਸਰਟੀਫਿਕੇਟ ਵੀ ਹਨ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : ਬੰਦ ਪਏ ਮੰਦਰ ਕੋਲ ਐਂਟੀ ਟੈਂਕ ਮਾਈਨ ਦੇ ਫਟਣ ਨਾਲ 4 ਛੋਟੇ ਬੱਚਿਆਂ ਦੀ ਮੌਤ

ਇਸ ਸਬੰਧ ਵਿਚ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਇਡ ਪ੍ਰੋਫੈਸ਼ਨਲਜ਼ ਵੱਲੋਂ ਇਕ ਮੰਗ ਪੱਤਰ ਸੌਂਪਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਜੇਕਰ ਮੌਜੂਦਾ ਮੈਡੀਕਲ ਲੈਬਾਰਟਰੀਆਂ ਜਿਨ੍ਹਾਂ ਕੋਲ 2022 ਤੱਕ ਪ੍ਰਦੂਸ਼ਣ ਆਥੋਰਾਈਜੇਸ਼ਨ ਹੈ, ਨੂੰ ਮਾਨਤਾ ਦੇਣ ’ਤੇ ਐਸੋਸੀਏਸ਼ਨ ਨੁੰ ਕੋਈ ਇਤਰਾਜ਼ ਨਹੀਂ ਹੈ ਤੇ ਉਨ੍ਹਾਂ ਮੰਤਰੀ ਨੂੰ ਇਸ ਮਸਲੇ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ। ਸ੍ਰੀ ਮਨਸੁੱਖ ਮਾਂਡਵੀਆ ਨੇ ਸਰਦਾਰਨੀ ਬਾਦਲ ਨੂੰ ਭਰੋਸਾ ਦਿੱਤਾ ਕਿ 9000 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ ਨੂੰ ਪੁਰਾਣੀ ਨੀਤੀ ਵਾਂਗ ਮਾਨਤਾ ਜਾਰੀ ਰਹੇਗੀ। 

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵਾਪਰੀ ਘਟਨਾ: ਮਾਮੇ ਨੇ ਚਾਕੂ ਨਾਲ ਕੀਤਾ ਭਾਣਜੀ ਦਾ ਕਤਲ, ਲਹੂ-ਲੁਹਾਨ ਮਿਲੀ ਲਾਸ਼


author

rajwinder kaur

Content Editor

Related News