ਪੰਜਾਬ ਦੇ ਇਹ ਦੋ ਜ਼ਿਲ੍ਹਿਆਂ ਨੇ ਵਧਾਇਆ ਮਾਣ ,100 ਫ਼ੀਸਦੀ ਜਲ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਕੀਤਾ ਸਰ
Tuesday, Sep 06, 2022 - 04:43 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਨੇ ਇਕ ਹੋਰ ਨਿਵੇਕਲੀ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸੂਬੇ ਦੇ ਮਲੇਰਕੋਟਲਾ ਤੇ ਫ਼ਰੀਦਕੋਟ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿੱਚ ਦੇਸ਼ ਦੇ ਸਿਖ਼ਰਲੇ ਸੂਬਿਆਂ ਦੀ ਸੂਚੀ 'ਚ ਆਪਣਾ ਨਾਮ ਦਰਜ ਕਰਵਾ ਲਿਆ ਹੈ। ਇਸ ਵਿਲੱਖਣ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਸਾਫ਼ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ 'ਚ ਅੱਠ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਅਤੇ ਮਲੇਰਕੋਟਲਾ ਤੇ ਫ਼ਰੀਦਕੋਟ ਨੇ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿਚ ਆਪਣੀ ਜਗ੍ਹਾ ਬਣਾਈ ਹੈ।
ਇਹ ਵੀ ਪੜ੍ਹੋ : ਵੱਡੀ ਰਾਹਤ: ਪੁੱਡਾ ਦੇ ਨਾਜਾਇਜ਼ ਪਲਾਟ ਇਕ ਸਾਲ ਤੋਂ ਬੰਦ, ਇਮਾਰਤਾਂ ਨੂੰ ਰੈਗੂਲਰ ਕਰਨ ਦਾ ਪੋਰਟਲ ਮੁੜ ਸ਼ੁਰੂ
ਉਨ੍ਹਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਿਲੱਖਣ ਪ੍ਰਾਪਤੀ ਲਈ ਸੂਬੇ ਦੇ ਦੋ ਜ਼ਿਲ੍ਹੇ ਚੁਣੇ ਗਏ ਹਨ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਜਿਸ ਦੀ ਕੁੱਲ 2.58 ਲੱਖ ਪੇਂਡੂ ਵਸੋਂ ਹੈ, ਦੇ 49881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਜਦਕਿ ਫ਼ਰੀਦਕੋਟ ਜ਼ਿਲ੍ਹਾ ਜਿਸ ਦੀ 4.09 ਪੇਂਡੂ ਆਬਾਦੀ ਹੈ, ਦੇ 78408 ਘਰਾਂ ਲਈ ਸਾਫ਼ ਪਾਣੀ ਦੀ ਵਿਵਸਥਾ ਕੀਤੀ ਗਈ।
ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀਆਂ ਦੀ ਨਿਗਰਾਨੀ ਲਈ ਰੈਗੂਲੇਟਰੀ ਬਾਡੀ ਬਣਾਉਣ ਦੀ ਪ੍ਰਕਿਰਿਆ 'ਤੇ ਕੰਮ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਦੇ ਤਹਿਤ ਪੰਜਾਬ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਮੁਹੱਈਆ ਕਰਵਾ ਚੁੱਕਾ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ, 2022 ਤੱਕ ਪੰਜਾਬ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਮਿੱਥਿਆ ਹੈ ਜਦਕਿ ਕੌਮੀ ਟੀਚਾ 2024 ਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਜਿਵੇਂ ਆਂਗਨਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਆਦਿ ਨੂੰ ਵੀ ਪਾਈਪ ਰਾਹੀਂ ਪਾਣੀ ਦੀ ਸਪਲਾਈ ਮੁਹੱਈਆ ਕਰਵਾ ਦਿੱਤੀ ਹੈ।