ਰੱਦ ਹੋ ਗਈਆਂ ਉਡਾਣਾਂ! Air India ਤੇ Indigo ਨੇ ਕੀਤਾ ਐਲਾਨ

Tuesday, May 13, 2025 - 08:40 AM (IST)

ਰੱਦ ਹੋ ਗਈਆਂ ਉਡਾਣਾਂ! Air India ਤੇ Indigo ਨੇ ਕੀਤਾ ਐਲਾਨ

ਚੰਡੀਗੜ੍ਹ: ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਏਅਰ ਇੰਡੀਆ ਤੇ ਇੰਡੀਗੋ ਨੇ ਅੱਜ ਵਈ ਕਈ ਉਡਾਣਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਲਈ ਜੇਕਰ ਤੁਸੀਂ ਅੱਜ ਹਵਾਈ ਸਫ਼ਰ 'ਤੇ ਜਾਣ ਵਾਲੇ ਸੀ ਤਾਂ ਇਕ ਵਾਰ ਆਪਣੀ ਫ਼ਲਾਈਟ ਦਾ ਸਟੇਟਸ ਚੈੱਕ ਕਰ ਕੇ ਹੀ ਘਰੋਂ ਬਾਹਰ ਨਿਕਲੋ। 

Indigo ਵੱਲੋਂ ਉਡਾਣਾਂ ਰੱਦ ਕਰਨ ਦਾ ਐਲਾਨ

ਇੰਡੀਗੋ ਨੇ ਅੱਜ ਯਾਨੀ 13 ਮਈ ਲਈ ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਅਤੇ ਰਾਜਕੋਟ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਸੋਮਵਾਰ ਰਾਤ 11.38 ਵਜੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, "ਤਾਜ਼ਾ ਘਟਨਾਕ੍ਰਮ ਦੇ ਮੱਦੇਨਜ਼ਰ ਅਤੇ ਤੁਹਾਡੀ ਸੁਰੱਖਿਆ ਨੂੰ ਸਾਡੀ ਪਹਿਲੀ ਤਰਜੀਹ ਮੰਨਦੇ ਹੋਏ ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਅਤੇ ਰਾਜਕੋਟ ਲਈ ਅਤੇ ਆਉਣ ਵਾਲੀਆਂ ਉਡਾਣਾਂ 13 ਮਈ 2025 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ

ਏਅਰਲਾਈਨ ਨੇ ਇਹ ਵੀ ਕਿਹਾ ਕਿ ਉਸ ਦੀਆਂ ਟੀਮਾਂ ਸਥਿਤੀ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੀਆਂ ਹਨ। ਇਹ 6 ਹਵਾਈ ਅੱਡੇ ਉਨ੍ਹਾਂ ਵਿਚੋਂ ਹਨ ਜੋ ਸੋਮਵਾਰ ਨੂੰ ਨਾਗਰਿਕ ਉਡਾਣਾਂ ਲਈ ਦੁਬਾਰਾ ਖੋਲ੍ਹੇ ਗਏ ਸਨ, ਪਰ ਰਾਤ ਵੇਲੇ ਹੋਏ ਘਟਨਾਕ੍ਰਮ ਤੋਂ ਬਾਅਦ ਇਕ ਵਾਰ ਮੁੜ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸੂਤਰਾਂ ਅਨੁਸਾਰ, ਅੰਮ੍ਰਿਤਸਰ ਵਿਚ 'ਬਲੈਕਆਊਟ' ਕਾਰਨ ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਜਾਣ ਵਾਲੀ ਇੰਡੀਗੋ ਦੀ ਇਕ ਉਡਾਣ ਰਾਸ਼ਟਰੀ ਰਾਜਧਾਨੀ ਵਾਪਸ ਆ ਗਈ ਸੀ।

Air India ਨੇ 8 ਸ਼ਹਿਰਾਂ ਲਈ ਰੱਦ ਕੀਤੀਆਂ ਉਡਾਣਾਂ 

ਏਅਰ ਇੰਡੀਆ ਨੇ 13 ਮਈ ਲਈ ਕੁੱਲ 8 ਸ਼ਹਿਰਾਂ ਲਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਸ਼ਹਿਰਾਂ ਵਿਚ ਜੰਮੂ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਸ਼ਾਮਲ ਹਨ। ਏਅਰਲਾਈਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕਿਹਾ ਕਿ ਨਵੀਨਤਮ ਘਟਨਾਕ੍ਰਮ ਅਤੇ ਤੁਹਾਡੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਮੰਗਲਵਾਰ, 13 ਮਈ ਨੂੰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ ਅਤੇ ਤੁਹਾਨੂੰ ਅਪਡੇਟ ਕਰਦੇ ਰਹਾਂਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News