ਵੱਡੀ ਖ਼ਬਰ ; ਅੰਮ੍ਰਿਤਸਰ ਤੋਂ ਬਰਮਿੰਘਮ ਜਾਂਦੀ Air India ਦੀ ਫਲਾਈਟ ''ਚ ਆ ਗਈ ਖ਼ਰਾਬੀ, ਖੁੱਲ੍ਹ ਗਿਆ RAT
Sunday, Oct 05, 2025 - 11:52 AM (IST)

ਇੰਟਰਨੈਸ਼ਨਲ ਡੈਸਕ- ਏਅਰ ਇੰਡੀਆ ਦੀ ਇਕ ਫਲਾਈਟ, ਜੋ ਕਿ ਅੰਮ੍ਰਿਤਸਰ ਤੋਂ ਇੰਗਲੈਂਡ ਦੇ ਬਰਮਿੰਘਮ ਜਾ ਰਹੀ ਸੀ, 'ਚ ਅਚਾਨਕ ਤਕਨੀਕੀ ਖ਼ਰਾਬੀ ਆ ਗਈ। ਹਾਲਾਂਕਿ ਇਸ ਫਲਾਈਟ ਦੀ ਰੈਮ ਏਅਰ ਟਰਬਾਈਨ ਦੇ ਚਾਲੂ ਹੋ ਜਾਣ ਤੋਂ ਬਾਅਦ ਇਸ ਦੀ ਬਰਮਿੰਘਮ ਵਿਖੇ ਐਮਰਜੈਂਸੀ ਲੈਂਡਿੰਗ ਕਰਵਾ ਲਈ ਗਈ ਹੈ।
ਜਾਣਕਾਰੀ ਅਨੁਸਾਰ 4 ਅਕਤੂਬਰ ਨੂੰ ਏਅਰ ਇੰਡੀਆ ਦੀ ਫਲਾਈਟ ਏ.ਆਈ.117 ਅੰਮ੍ਰਿਤਸਰ ਤੋਂ ਬਰਮਿੰਘਮ ਜਾ ਰਹੀ ਸੀ। ਬਰਮਿੰਘਮ ਨੇੜੇ ਪਹੁੰਚ ਕੇ ਅਚਾਨਕ ਇਸ ਦੀ ਰੈਮ ਏਅਰ ਟਰਬਾਈਨ ਚਾਲੂ ਹੋ ਗਈ, ਜਿਸ ਕਾਰਨ ਇਸ ਨੂੰ ਐਮਰਜੈਂਸੀ ਲੈਂਡ ਕਰਵਾ ਲਿਆ ਗਿਆ ਹੈ। ਹਾਲਾਂਕਿ ਲੈਂਡਿੰਗ ਸੁਰੱਖਿਅਤ ਰਹੀ ਤੇ ਜਹਾਜ਼ ਸਵਾਰ ਸਾਰੇ ਯਾਤਰੀ ਵੀ ਸੁਰੱਖਿਅਤ ਹਨ।
ਏਅਰ ਇੰਡੀਆ ਨੇ ਅੱਗੇ ਦੱਸਿਆ ਕਿ ਇਹ ਫਲਾਈਟ ਬਰਮਿੰਘਮ ਤੋਂ ਵਾਪਸ ਦਿੱਲੀ ਆਉਣ ਲਈ ਸ਼ੈਡਿਊਲਡ ਸੀ, ਪਰ ਇਸ ਖ਼ਰਾਬੀ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਕੰਪਨੀ ਨੇ ਅੱਗੇ ਦੱਸਿਆ ਕਿ ਯਾਤਰੀਆਂ ਲਈ ਢੁੱਕਵੇਂ ਇੰਤਜ਼ਾਮ ਕੀਤੇ ਜਾ ਰਹੇ ਹਨ ਤੇ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਿਰ ਇਸ ਦੀ ਰੈਮ ਏਅਰ ਟਰਬਾਈਨ ਕਿਉਂ ਚਾਲੂ ਹੋਈ ਸੀ।
ਇਹ ਵੀ ਪੜ੍ਹੋ- ਫ਼ੌਜ 'ਚ ਭਰਤੀ ਹੋਣਾ ਤਾਂ ਕੱਟਣੀ ਪਵੇਗੀ ਦਾੜ੍ਹੀ ! ਅਮਰੀਕਾ 'ਚ ਸਿੱਖ ਨੌਜਵਾਨਾਂ ਲਈ ਵੱਡਾ ਸੰਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e