ਜਹਾਜ਼ ਹਾਦਸਾ ; ਪੰਜਾਬ ਭਾਜਪਾ ਇੰਚਾਰਜ ਦੀ ਮੌਤ !

Thursday, Jun 12, 2025 - 06:15 PM (IST)

ਜਹਾਜ਼ ਹਾਦਸਾ ; ਪੰਜਾਬ ਭਾਜਪਾ ਇੰਚਾਰਜ ਦੀ ਮੌਤ !

ਨੈਸ਼ਨਲ ਡੈਸਕ- ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਤ ਦੀ ਵੀ ਜਾਣਕਾਰੀ ਮਿਲੀ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੀ ਪੋਸਟ ਡਿਲੀਟ ਕਰ ਦਿੱਤੀ। 

ਇਹ ਵੀ ਪੜ੍ਹੋ- ਰਾਜਾ ਦੀ ਮੌਤ ਤੋਂ ਪਹਿਲਾਂ ਹੀ ਪੰਡਿਤ ਨੇ ਕਰ'ਤੀ ਸੀ ਭਵਿੱਖਬਾਣੀ

PunjabKesari

ਇਹ ਵੀ ਪੜ੍ਹੋ- 1 ਜੁਲਾਈ ਤੋਂ ਟਿਕਟ ਬੁੱਕ ਨਹੀਂ ਕਰ ਸਕਣਗੇ ਇਹ ਲੋਕ! ਰੇਲਵੇ ਨੇ ਨਿਯਮ 'ਚ ਕੀਤਾ ਵੱਡਾ ਬਦਲਾਅ

ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਮੇਘਾਨੀਨਗਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। 

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਹਾਦਸੇ ਤੋਂ ਪਹਿਲਾਂ ਵਿਜੇ ਰੂਪਾਨੀ ਦੀ ਇੱਕ ਤਸਵੀਰ ਸਾਹਮਣੇ ਆਈ ਸੀ। ਇਹ ਫੋਟੋ ਜਹਾਜ਼ ਦੇ ਅੰਦਰ ਦੀ ਦੱਸੀ ਜਾ ਰਹੀ ਹੈ, ਜੋ ਕਿ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਸਾਹਮਣੇ ਬੈਠੀ ਇੱਕ ਮਹਿਲਾ ਯਾਤਰੀ ਨੇ ਲਈ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 'ਚ 230 ਯਾਤਰੀ ਤੇ 12 ਕ੍ਰੂ ਮੈਂਬਰਾਂ ਸਣੇ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲ ਤੇ 1 ਕੈਨੇਡੀਅਨ ਨਾਗਰਿਕ ਸ਼ਾਮਲ ਸਨ। 

ਇਸ ਹਾਦਸੇ ਮਗਰੋਂ ਅਹਿਮਦਾਬਾਦ ਦੇ ਪੁਲਸ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਭਿਆਨਕ ਹਾਦਸੇ 'ਚ ਕਿਸੇ ਦਾ ਵੀ ਬਚਣਾ ਮੁਸ਼ਕਿਲ ਜਾਪਦਾ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਪਰ ਉਨ੍ਹਾਂ ਦੇ ਬਚਣ ਦੀ ਉਮੀਦ ਬੇਹੱਦ ਘੱਟ ਹੈ। 

ਇਹ ਵੀ ਪੜ੍ਹੋ- 500 ਤੋਂ ਵੱਧ ਔਰਤਾਂ ਨਾਲ ਹਮਬਿਸਤਰ ਹੋਇਆ ਇਹ ਕ੍ਰਿਕਟਰ, ਕਿਹਾ- 'ਇੱਥੋਂ ਦੀਆਂ ਕੁੜੀਆਂ...'


author

Rakesh

Content Editor

Related News