ਜਲੰਧਰ ''ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ ਪਰਖੱਚੇ

Thursday, Apr 09, 2026 - 12:31 PM (IST)

ਜਲੰਧਰ ''ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ ਪਰਖੱਚੇ

ਜਲੰਧਰ (ਸੋਨੂੰ)- ਜਲੰਧਰ ਦੇ ਚੁਨਮੁਨ ਚੌਕ 'ਤੇ ਬੀਤੀ ਦੇਰ ਰਾਤ ਇਕ ਥਾਰ ਅਤੇ ਇਕ ਹੋਰ ਕਾਰ ਦੀ ਟੱਕਰ ਹੋ ਗਈ। ਭਿਆਨਕ ਹਾਦਸੇ 'ਚ ਵਾਹਨਾਂ ਦੇ ਜਿੱਥੇ ਪਰਖੱਚੇ ਉੱਡ ਗਏ, ਉਥੇ ਹੀ ਗੱਡੀਆਂ ਦੇ ਏਅਰਬੈਗ ਵੀ ਖੁੱਲ੍ਹ ਗਏ। ਦੱਸਿਆ ਜਾ ਰਿਹਾ ਹੈ ਕਿ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਹਾਦਸਾ ਵਾਪਰਿਆ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਦੋ ਔਰਤਾਂ ਸਵਾਰ ਸਨ, ਦੋ ਆਪਸ ਵਿਚ ਭੈਣਾਂ ਲੱਗਦੀਆਂ ਹਨ। ਇਸ ਹਾਦਸੇ 'ਚ ਦੋਵੇਂ ਗੰਭੀਰ ਜ਼ਖਮੀ ਹੋ ਗਈਆਂ ਅਤੇ ਉਨ੍ਹਾਂ ਨੂੰ ਤੁਰੰਤ ਨੇੜਲੇ ਗਲੋਬਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert

ਕਾਰ ਵਿੱਚੋਂ ਬੱਚਿਆਂ ਦੇ ਸਕੂਲ ਰਿਜ਼ਲਟ ਅਤੇ ਕੁਝ ਟਰਾਫੀਆਂ (ਸ਼ੀਲਡ) ਵੀ ਮਿਲੀਆਂ, ਜਿਸ ਤੋਂ ਪਤਾ ਲੱਗਦਾ ਹੈ ਕਿ ਪਰਿਵਾਰ ਕਿਸੇ ਸਮਾਗਮ ਜਾਂ ਸਕੂਲ ਦੇ ਸਮਾਗਮ ਤੋਂ ਵਾਪਸ ਆ ਰਿਹਾ ਸੀ। ਹਾਦਸੇ ਦੀਆਂ ਤਸਵੀਰਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਚਿੱਟੀ ਕਾਰ ਇਕ ਪਾਸੇ ਪੂਰੀ ਤਰ੍ਹਾਂ ਕੁਚਲੀ ਗਈ ਹੈ ਅਤੇ ਇਸ ਦੇ ਹਿੱਸੇ ਸੜਕ 'ਤੇ ਬਿਖਰ ਗਏ। ਜਾਣਕਾਰੀ ਮਿਲਣ 'ਤੇ ਸਥਾਨਕ ਪੁਲਸ ਡਿਊਟੀ ਅਫ਼ਸਰ ਮੌਕੇ 'ਤੇ ਪਹੁੰਚੇ।

PunjabKesari

ਪੁਲਸ ਨੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਜ਼ਬਤ ਕਰ ਲਿਆ ਹੈ ਅਤੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਡਰਾਈਵਰ ਦੀ ਗਲਤੀ ਸੀ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਜ਼ਖ਼ਮੀਆਂ ਦੇ ਪਰਿਵਾਰ ਵੀ ਘਟਨਾ ਸਥਾਨ ਅਤੇ ਹਸਪਤਾਲ ਪਹੁੰਚ ਗਏ। ਸਮਾਜ ਸੇਵਕਾਂ ਨੇ ਪੀੜਤਾਂ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ, ਉਨ੍ਹਾਂ ਨੂੰ ਖ਼ੂਨ ਜਾਂ ਡਾਕਟਰੀ ਇਲਾਜ ਵਰਗੀ ਹਰ ਤਰ੍ਹਾਂ ਦੀ ਸਹਾਇਤਾ ਦੀ ਲੋੜ ਪਵੇਗੀ। ਪੁਲਸ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਜ਼ਖ਼ਮੀਆਂ ਦੀ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ।

 

ਇਹ ਵੀ ਪੜ੍ਹੋ: ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News