ਅੰਮ੍ਰਿਤਸਰ ਏਅਰਪੋਰਟ 'ਤੇ ਕੋਰੋਨਾ ਤੋਂ ਪ੍ਰਭਾਵਿਤ ਦੇਸ਼ਾਂ 'ਚੋਂ ਆਏ 4 ਯਾਤਰੀ

Saturday, Mar 14, 2020 - 06:50 PM (IST)

ਅੰਮ੍ਰਿਤਸਰ (ਦਲਜੀਤ) : ਕੋਰੋਨਾ ਪ੍ਰਭਾਵਿਤ ਖੇਤਰਾਂ 'ਚੋਂ ਚਾਰ ਯਾਤਰੀ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ, ਜਿਨ੍ਹਾਂ ਨੂੰ ਤੁਰੰਤ ਸਿਹਤ ਵਿਭਾਗ ਵਲੋਂ ਨਿਗਰਾਨੀ ਹੇਠ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਯਾਤਰੀ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ 3 ਵਿਅਕਤੀ ਕੋਰੋਨਾ ਦੇ ਪ੍ਰਭਾਵਿਤ ਖੇਤਰ ਯੂ. ਕੇ. ਤੋਂ ਆਏ ਹਨ। ਫਿਲਹਾਲ ਇਸ ਦੌਰਾਨ ਮਹਿਲਾ ਸਮੇਤ 3 ਹੋਰ ਯਾਤਰੀਆਂ ਨੂੰ ਅਹਿਤਿਆਤ ਤੌਰ 'ਤੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ 'ਚ ਨਿਗਰਾਨੀ ਹੇਠ ਰੱਖਿਆ ਗਿਆ। ਜਿਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ    

PunjabKesari

ਪੰਜਾਬ 'ਚ ਸਕੂਲ, ਕਾਲਜ ਤੇ ਸਿਨੇਮਾ ਬੰਦ
ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਸਾਵਧਾਨੀ ਹੀ ਬਚਾਅ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ      


Gurminder Singh

Content Editor

Related News