ਮੋਹਾਲੀ 'ਚ Airport ਰੋਡ ਪੂਰੀ ਤਰ੍ਹਾਂ ਜਾਮ, ਕਿਸਾਨਾਂ ਨੇ ਲਾਇਆ ਧਰਨਾ (ਤਸਵੀਰਾਂ)
Monday, Dec 30, 2024 - 12:22 PM (IST)
 
            
            ਮੋਹਾਲੀ (ਨਿਆਮੀਆਂ) : ਮੋਹਾਲੀ 'ਚ ਪੰਜਾਬ ਬੰਦ ਦਾ ਭਰਵਾਂ ਅਸਰ ਦੇਖਣ ਨੂੰ ਮਿਲਿਆ। ਇੱਥੇ ਏਅਰਪੋਰਟ ਰੋਡ 'ਤੇ ਕਿਸਾਨਾਂ ਵਲੋਂ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ। ਇਸੇ ਤਰ੍ਹਾਂ ਪਿੰਡ ਲਖਨੌਰ ਦੇ ਕੋਲ ਕਿਸਾਨਾਂ ਵਲੋਂ ਜ਼ਬਰਦਸਤ ਨਾਕਾ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ : 'ਪੰਜਾਬ ਬੰਦ' ਦੌਰਾਨ ਬਠਿੰਡਾ 'ਚ ਸੜਕਾਂ ਕੀਤੀਆਂ ਗਈਆਂ ਜਾਮ, ਦੇਖੋ ਮੌਕੇ ਦੀਆਂ ਤਸਵੀਰਾਂ

ਇਸੇ ਤਰ੍ਹਾਂ ਸਿੰਘ ਸ਼ਹੀਦਾਂ ਸੋਹਾਣਾ ਗੁਰਦੁਆਰਾ ਸਾਹਿਬ ਦੇ ਨੇੜੇ ਵੀ ਸੜਕ ਨੂੰ ਬੰਦ ਕੀਤਾ ਗਿਆ ਹੈ। ਮੋਹਾਲੀ 'ਚ ਰੇਲਵੇ ਸਟੇਸ਼ਨ 'ਤੇ ਵੀ ਕਿਸਾਨਾਂ ਵਲੋਂ ਨਾਕਾਬੰਦੀ ਕੀਤੀ ਗਈ ਹੈ, ਜਿਸ ਕਰਕੇ ਰੇਲਾਂ ਵੀ ਰੋਕੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦਾ National Highway ਹੋਇਆ ਬੰਦ, ਭੁੱਲ ਕੇ ਵੀ ਇਧਰ ਨਾ ਆ ਜਾਇਓ (ਤਸਵੀਰਾਂ)

ਇਸ ਕਾਰਨ ਘਰੋਂ ਬਾਹਰ ਨਿਕਲੇ ਕੋਲ ਖੱਜਲ-ਖੁਆਰ ਹੁੰਦੇ ਨਜ਼ਰ ਆ ਰਹੇ ਹਨ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            