ਪੰਜਾਬ ਦੇ Airports ਲਈ ਹਾਈ ਅਲਰਟ! ਧਮਕੀ ਮਗਰੋਂ ਵਧੀ CISF ਦੀ ਤਾਇਨਾਤੀ

Saturday, Nov 09, 2024 - 10:23 AM (IST)

ਅੰਮ੍ਰਿਤਸਰ/ਜਲੰਧਰ (ਇੰਦਰਜੀਤ/ਸਲਵਾਨ)- ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਨੇ ਭਾਰਤ ਸਰਕਾਰ ਦੇ ਕ੍ਰਿਪਾਨ ਪਾਬੰਦੀ ਦੇ ਹੁਕਮਾਂ ਦੇ ਵਿਰੋਧ ਵਿਚ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਇਸ ਵਿਚ ਸ਼ਾਮਲ ਹੋਣ ਲਈ ਉਕਸਾਇਆ ਗਿਆ ਹੈ। ਜਥੇਬੰਦੀ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਲੋਕਾਂ ਨੂੰ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ’ਤੇ ਨਾ ਜਾਣ ਲਈ ਕਿਹਾ ਹੈ। ਉਸ ਨੇ ਕਿਹਾ ਹੈ ਕਿ SFJ ਦੇ ਜਨਰਲ ਕੌਂਸਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਹਵਾਈ ਅੱਡਿਆਂ ਨੂੰ ਬੰਦ ਕਰਨ ਲਈ ਸੜਕਾਂ ’ਤੇ ਟਰੈਕਟਰਾਂ ਅਤੇ ਹਵਾ ਵਿਚ ਡਰੋਨਾਂ ਦੀ ਵਰਤੋਂ ਕਰਨ ਲਈ ਕਿਹਾ ਹੈ।

ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!

ਉਸ ਨੇ ਕਿਹਾ ਕਿ ਇਹ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਭਾਰਤ ਸਰਕਾਰ ਦੇ ਤਹਿਤ ਸਿੱਖ ਭਾਈਚਾਰੇ ਲਈ ਕੌਮ ਦੀ ਹੋਂਦ ਨੂੰ ਖਤਰੇ ਦਾ ਕੌਮਾਂਤਰੀਕਰਨ ਕੀਤਾ ਜਾ ਸਕੇ। ਇਸ ਦੇ ਨਾਲ ਹੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਪੰਨੂ ਨੇ ਕਿਹਾ ਹੈ ਕਿ ਅੱਜ ਸਰਕਾਰ ਕ੍ਰਿਪਾਨ ’ਤੇ ਪਾਬੰਦੀ ਲਗਾ ਰਹੀ ਹੈ, ਕੱਲ ਦਸਤਾਰ ’ਤੇ ਪਾਬੰਦੀ ਲਗਾਵੇਗੀ, ਫਿਰ ਸਿਰੀ ਸਾਹਿਬ ’ਤੇ ਪਾਬੰਦੀ ਲਗਾਵੇਗੀ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਮੇਤ ਆਦਮਪੁਰ ਹਵਾਈ ਅੱਡਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਸੁਰੱਖਿਆ ਏਜੰਸੀਆਂ ਨਾਲ ਮੀਟਿੰਗ ਕਰ ਕੇ ਯਾਤਰੀਆਂ ਅਤੇ ਹਵਾਈ ਅੱਡਿਆਂ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਦੇ ਪ੍ਰਬੰਧ ਕੀਤੇ ਹਨ।

ਹਾਈ ਅਲਰਟ ਕੀਤਾ ਜਾਰੀ : ਏਅਰਪੋਰਟ ਡਾਇਰੈਕਟਰ

ਇਸ ਸਬੰਧੀ ਵਿਚ ਏਅਰਪੋਰਟ ਡਾਇਰੈਕਟਰ ਸੰਦੀਪ ਅਗਰਵਾਲ ਨੇ ਕਿਹਾ ਕਿ ਏਅਰਪੋਰਟ ’ਤੇ ਵਿਆਪਕ ਸੁਰੱਖਿਆ ਪ੍ਰਬੰਧ ਹਨ। ਸਾਰੇ ਪਾਸੇ ਹਾਈ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ. ਆਈ. ਐੱਸ. ਐੱਫ. ਦੇ ਜਵਾਨਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ

ਆਦਮਪੁਰ ਹਵਾਈ ਅੱਡੇ ’ਤੇ ਵੀ ਵਧਾਈ ਸੁਰੱਖਿਆ

ਦੂਜੇ ਪਾਸੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦੀ ਸੁਰੱਖਿਆ ਨੂੰ ਵੀ ਲੈ ਕੇ ਪ੍ਰਸ਼ਾਸਨ ਗੰਭੀਰ ਦਿਖਾਈ ਦੇ ਰਿਹਾ ਹੈ। ਹਵਾਈ ਅੱਡੇ ਦੇ ਡਾਇਰੈਕਟਰ ਪੁਸ਼ਪੇਂਦਰ ਕੁਮਾਰ ਨਿਰਾਲਾ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ’ਤੇ ਪੰਜਾਬ ਪੁਲਸ ਦੇ 100 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ, ਜੋ ਹਰ ਸਮੇਂ ਚੌਕਸ ਰਹਿੰਦੇ ਹਨ ਅਤੇ ਹਰ ਯਾਤਰੀ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ। ਨਿਰਾਲਾ ਨੇ ਕਿਹਾ ਕਿ ਇੱਥੇ ਹਰ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਂਦੀ ਹੈ। ਹਰ ਜਗ੍ਹਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਹਵਾਈ ਅੱਡੇ ’ਤੇ ਕੋਈ ਵੀ ਸ਼ੱਕੀ ਚੀਜ਼ ਨਾ ਆਵੇ। ਇਸ ਤਰ੍ਹਾਂ, ਆਦਮਪੁਰ ਹਵਾਈ ਅੱਡਾ ਆਪਣੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News