ਅਜੈਬ ਸਿੰਘ ਭੱਟੀ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ (ਵੀਡੀਓ)

Friday, Apr 19, 2019 - 11:06 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਕਾਂਗਰਸ ਵਲੋਂ ਇਕ ਵਾਰ ਫਿਰ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਦਾ ਮਾਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਵਾਰ ਇਹ ਉਲੰਘਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵਲੋਂ ਕੀਤੀ ਗਈ ਹੈ। ਮਲੋਟ ਦੇ ਐਡਵਰਡਗੰਜ ਧਰਮਸ਼ਾਲਾ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਲੋਂ ਭੱਟੀ ਸ਼ਹਿਰ 'ਚ ਆਈ.ਟੀ.ਆਈ. ਬਣਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ 'ਚ ਚੋਣ ਜ਼ਾਬਤਾ ਲੱਗਾ ਹੋਇਆ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਅਜਿਹਾ ਐਲਾਨ ਨਹੀਂ ਕੀਤਾ ਜਾ ਸਕਦਾ, ਜਿਸਦਾ ਮਨੋਰਥ ਵੋਟਰਾਂ ਨੂੰ ਲੁਭਾਉਣਾ ਹੋਵੇ। ਜ਼ਿਕਰਯੋਹ ਹੈ ਕਿ ਇਸ ਤੋਂ ਪਹਿਲਾਂ ਖੰਨਾ ਦੇ ਇਕ ਪਿੰਡ 'ਚ ਕਾਂਗਰਸੀਆਂ ਵਲੋਂ ਆਟਾ-ਦਾਲ ਸਕੀਮ ਦੇ ਕਾਰਡ ਬਣਾ ਕੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਸੀ। 


author

rajwinder kaur

Content Editor

Related News