ਟਰੱਕ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Wednesday, Jun 05, 2019 - 05:24 PM (IST)

ਅਜਨਾਲਾ (ਗੁਰਿੰਦਰ ਬਾਠ) : ਅਜਨਾਲਾ 'ਚ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਾਸੀ ਚਮਿਆਰੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।