ਅਜਨਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

Thursday, Jan 06, 2022 - 10:01 AM (IST)

ਅਜਨਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ (ਦੀਪਕ ਸ਼ਰਮਾ) - ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਪੀੜ੍ਹਾ ਦਿੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਪੰਥ ਦੋਖੀ ਲੋਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ ਪਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਦੋਸ਼ੀਆਂ ਨੂੰ ਪੁਲਸ ਵੱਲੋਂ ਮਾਨਸਿਕ ਰੋਗੀ ਕਹਿ ਕੇ ਪਲ੍ਹਾ ਝਾੜ ਲਿਆ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ

ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘਟਨਾ ਦਾ ਫੜਿਆ ਗਿਆ ਦੋਸ਼ੀ ਪੁਲਸ ਕੋਲ ਹੈ, ਜਿਸ ਪਾਸੋਂ ਬੇਅਦਬੀ ਦੀਆਂ ਘਟਨਾਵਾਂ ਦੇ ਪਿਛੇ ਕੰਮ ਕਰਦੀਆਂ ਤਾਕਤਾਂ ਦਾ ਪਤਾ ਲਗਾਉਣਾ ਜ਼ਰੂਰੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ


author

rajwinder kaur

Content Editor

Related News