6 ਕਰੋੜ 37.50 ਲੱਖ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ

09/20/2019 10:08:52 AM

ਅਜਨਾਲਾ (ਬਾਠ) - ਜ਼ਿਲਾ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਸਿੰਘ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਅਜਨਾਲਾ ਦੀ ਪੁਲਸ ਨੂੰ 6 ਕਰੋੜ 37.50 ਲੱਖ ਦੀ ਹੈਰੋਇਨ ਬਰਾਮਦ ਹੋਈ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਅਜਨਾਲਾ ਦੇ ਬਾਹਰੀ ਪਿੰਡ ਤੋਂ ਬੋਹਲੀਆਂ ਦੇ ਪੁਲ ਨੇੜੇ ਨਾਕੇਬੰਦੀ ਕਰਕੇ ਹੀਰੋ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ 1 ਕਿੱਲੋ 275 ਗ੍ਰਾਮ ਹੈਰੋਇਨ ਬਰਾਮਦ ਹੋਈ। ਡੀ.ਐੱਸ.ਪੀ ਅਜਨਾਲਾ ਸੋਹਣ ਸਿੰਘ ਨੇ ਦੱਸਿਆ ਕਿ ਹੈਰੋਇਨ ਸਣੇ ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਛਾਣ ਨਿਰਵੈਲ ਸਿੰਘ ਤੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਥਾਣਾ ਅਜਨਾਲਾ 'ਚ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News