ਅਜਨਾਲਾ ''ਚ ਬੰਦ ਦਾ ਭਰਵਾਂ ਹੁੰਗਾਰਾ, ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ਼ ਦਿੱਤਾ ਧਰਨਾ
Friday, Mar 26, 2021 - 02:19 PM (IST)
ਅਜਨਾਲਾ (ਫਰਿਆਦ) - ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੱਜ ਜਿੱਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਸੱਦੇ ਨੂੰ ਅਜਨਾਲਾ ਸ਼ਹਿਰ ਸਣੇ ਸਰਹੱਦੀ ਇਲਾਕੇ ਦੇ ਪਿੰਡਾਂ ਅਤੇ ਛੋਟੇ ਕਸਬਿਆਂ ’ਚ ਭਰਵਾਂ ਹੁੰਗਾਰਾ ਮਿਲਿਆ। ਸਮੂਹ ਕਰਿਆਨਾ, ਮਨਿਆਰੀ ਦੇ ਦੁਕਾਨਦਾਰਾਂ ਤੋਂ ਇਲਾਵਾ ਸਬਜ਼ੀਆਂ, ਫਰੂਟ ਆਦਿ ਰੇਹੜੀਆਂ ਵਾਲਿਆਂ ਨੇ ਵੀ ਆਪਣਾ ਕਾਰੋਬਾਰ ਬੰਦ ਰੱਖਿਆ। ਇਸ ਮੌਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਅਜਨਾਲਾ ਸ਼ਹਿਰ ਦੇ ਮੁੱਖ ਬਾਜ਼ਾਰ ’ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਵੱਖ-ਵੱਖ ਕਿਸਾਨ ਤੇ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਅੜੀਅਲ ਵਤੀਰੇ ਨੂੰ ਤੁਰੰਤ ਛੱਡ ਕੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਕਾਨੂੰਨ ਰੱਦ ਹੋਣ ’ਤੇ ਲੋਕ ਸੁੱਖ ਦਾ ਸਾਹ ਲੈਣ ਸਕਣ । ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ ।