ਗੁਰਦੁਆਰਾ ਸਾਹਿਬ ''ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

Monday, May 25, 2020 - 04:06 PM (IST)

ਗੁਰਦੁਆਰਾ ਸਾਹਿਬ ''ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਅਜਨਾਲਾ (ਰਾਜਵਿੰਦਰ ਹੁੰਦਲ) : ਅਜਨਾਲਾ ਨੇੜੇ ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ 'ਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ।

ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ ਪਿੰਡ 'ਚ ਦੋ ਗੁਰਦੁਆਰੇ ਹਨ। ਉਨ੍ਹਾਂ ਦੱਸਿਆ ਕਿ ਜਿਸ ਗੁਰਦੁਆਰੇ 'ਚ ਇਹ ਘਟਨਾ ਵਾਪਰੀ ਹੈ ਉਥੇ ਕੋਈ ਵੀ ਪਾਠੀ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਸਾਫ ਦੇਖਿਆ ਗਿਆ ਹੈ ਕਿ ਇਹ ਅੱਗ ਗੁਰਦੁਆਰਾ ਸਾਹਿਬ 'ਚ ਲੱਗੇ ਪੱਖੇ 'ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦਾ ਖਾਸ ਧਿਆਨ ਰੱਖਣ।

ਇਹ ਵੀ ਪੜ੍ਹੋ : ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ


author

Baljeet Kaur

Content Editor

Related News