ਅਜਨਾਲਾ ’ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਸ਼ਹਿਰ ਤੇ ਪਿੰਡਾਂ ਕਸਬਿਆਂ ਦੀਆਂ ਦੁਕਾਨਾਂ ਰਹੀਆ ਬੰਦ
Monday, Sep 27, 2021 - 12:42 PM (IST)
ਅਜਨਾਲਾ (ਗੁਰਜੰਟ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੂਰੇ ਦੇਸ਼ ਦੇ ਕਿਸਾਨਾਂ ’ਤੇ ਧੱਕੇ ਨਾਲ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਸੰਯੁਕਤ ਮੋਰਚੇ ਵੱਲੋਂ ਅੱਜ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਚੱਲਦਿਆਂ ਸਰਹੱਦੀ ਤਹਿਸੀਲ ਅਜਨਾਲਾ ਵਿਖੇ ਇਸ ਬੰਦ ਦੇ ਸੱਦੇ ਦਾ ਸਮੂਹ ਦੁਕਾਨਦਾਰਾਂ ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਨੇ ਭਰਵਾਂ ਸਮਰਥਨ ਦਿੱਤਾ ਗਿਆ ਹੈ। ਅਜਨਾਲਾ ਸਮੇਤ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਦੇ ਸਮੂਹ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ
ਇਸ ਮੌਕੇ ਡੇਰਾ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨੇ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਜਥੇਬੰਦੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰਦੇ ਆ ਰਹੇ ਕਿਸਾਨਾਂ ਨੂੰ ਉਨ੍ਹਾਂ ਦੇ ਆਪਣੇ ਬਣਦੇ ਹੱਕ ਦੇਣ ਦੀ ਬਜਾਏ ਵੱਖ-ਵੱਖ ਤਰੀਕਿਆਂ ਨਾਲ ਅੱਤਿਆਚਾਰ ਤੇ ਲਾਠੀਚਾਰਜ ਕਰਕੇ ਜ਼ੁਲਮ ਢਾਏ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ
ਇਸ ਤੋਂ ਸਾਫ ਜ਼ਾਹਰ ਹੈ ਕਿ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ’ਤੇ ਅੜੀ ਹੋਈ ਹੈ ਅਤੇ ਸੜਕਾਂ ’ਤੇ ਬੈਠੇ ਕਿਸਾਨਾਂ ਦੇ ਸਿਦਕ ਪਰਖ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ਬੰਦ ਦਾ ਸੱਦਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ