ਅਜਨਾਲਾ: ਹਿੰਦ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ
Wednesday, Nov 17, 2021 - 11:21 AM (IST)

ਅਜਨਾਲਾ/ਭਿੰਡੀ ਸੈਦਾਂ (ਗੁਰਜੰਟ) - ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਬੁਰਜ ਨੇੜੇ ਅੱਜ ਸਵੇਰੇ ਤੜਕਸਾਰ 4 ਵਜੇ ਦੇ ਕਰੀਬ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਡਰੋਨ ਦੀ ਹਰਕਤ ਸੁਣਾਈ ਦਿੱਤੀ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 183 ਬਟਾਲੀਅਨ ਦੇ ਜਵਾਨਾਂ ਨੇ ਹਰਕਤ ਵਿੱਚ ਆਉਂਦੇ ਹੋਏ ਡ੍ਰੋਨ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਡ੍ਰੋਨ ਦੀ ਇਸ ਹਰਕਤ ਤੋਂ ਬਾਅਦ ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ’ਚ ਸਰਚ ਮੁਹਿੰਚ ਕਰਨੀ ਸ਼ੁਰੂ ਕਰ ਦਿੱਤੀ। ਉਹ ਸਰਚ ਮੁਹਿੰਮ ਦੌਰਾਨ ਪਤਾ ਲੱਗਾ ਰਹੇ ਹਨ ਕਿ ਡਰੋਨ ਵੱਲੋਂ ਭਾਰਤ ਵਾਲੇ ਪਾਸੇ ਕੋਈ ਵਸਤੂ ਨਾ ਸੁੱਟੀ ਗਈ ਹੋਵੇ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ