ਅਜਨਾਲਾ : ਹਿੰਦ ਪਾਕਿ ਸਰਹੱਦ ’ਤੇ ਡ੍ਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ
Monday, Dec 06, 2021 - 10:50 AM (IST)
ਅਜਨਾਲਾ (ਗੁਰਜੰਟ) - ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਸੁੰਦਰਗੜ੍ਹ ਨੇੜੇ ਬੀਤੀ ਰਾਤ ਇਕ ਵਾਰ ਫਿਰ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਡਰੋਨ ਦੀ ਹਰਕਤ ਸੁਣਾਈ ਦਿੱਤੀ। ਇਸ ਹਰਕਤ ’ਤੇ ਤੁਰੰਤ ਕਾਰਵਾਈ ਕਰਦਿਆਂ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡ੍ਰੋਨ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਡ੍ਰੋਨ ਦੀ ਇਸ ਹਰਕਤ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ’ਚ ਸਰਚ ਕੀਤੀ ਜਾ ਰਹੀ ਹੈ, ਤਾਂ ਜੋ ਡਰੋਨ ਵੱਲੋਂ ਭਾਰਤ ਵਾਲੇ ਪਾਸੇ ਕੋਈ ਵਸਤੂ ਨਾ ਸੁੱਟੀ ਗਈ ਹੋਵੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ