ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅਜਨਾਲਾ ਢਾਂਚੇ ਦਾ ਕੀਤਾ ਗਠਨ
Wednesday, Dec 23, 2020 - 03:18 PM (IST)
 
            
            ਅਜਨਾਲਾ (ਰਜਿੰਦਰ ਹੁੰਦਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਜਨਾਲ਼ਾ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲ਼ਾ ਦੀ ਅਗਵਾਈ ਹੇਠ ਆਉਣ ਵਾਲੀਆਂ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਜਨਾਲਾ ਵਿਖੇ ਇਕ ਸਮਾਗਮ ਕਰਵਾਇਆ ਗਿਆ। ਇਸ ਸਮਗਮ ’ਚ ਸੈਂਕੜੇ ਦੀ ਗਿਣਤੀ ’ਚ ਅਕਾਲੀ ਵਰਕਰ ਪਹੁੰਚੇ। ਇਸ ਮੌਕੇ ਬੋਨੀ ਅਜਨਾਲਾ ਵਲੋਂ ਅਜਨਾਲਾ ਵਿਖੇ ਹਰੇਕ ਵਿੰਗ ਦੇ ਅਹੁਦੇਦਾਰਾਂ ਅਤੇ ਨਵੇਂ ਢਾਂਚੇ ਦੀ ਚੋਣ ਕਰ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਪੂਰੇ ਪਰਿਵਾਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ
ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲ਼ਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਵਲੋਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਦੀ ਚੋਣ ਕੀਤੀ ਗਈ ਹੈ ਅਤੇ ਸਾਰੇ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਸਬੰਧ ਵਿਚ ਚੋਣ ਬਿਗੁਲ ਵਜਾਉਂਦੇ ਹੋਏ ਬੋਨੀ ਅਜਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਲਈ ਤਿਆਰ ਹੈ ਅਤੇ ਆਉਣ ਵਾਲੀਆਂ ਨਗਰ ਪੰਚਾਇਤ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਾਂਗਰਸ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਜੇ ਕਾਂਗਰਸ ਸਰਕਾਰ ਵੱਲੋਂ ਚੋਣਾਂ ਵਿਚ ਧੱਕੇਸ਼ਾਹੀ ਕੀਤੀ ਗਈ ਤਾਂ ਉਹ ਇਸ ਦੇ ਨਤੀਜੇ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਅਜਨਾਲਾ ਇਕਾਈ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਹੈ ਅਤੇ ਇੱਛਾ ਕੀਤੀ ਗਈ ਕਿ ਸਾਰੇ ਆਪਣਾ ਕੰਮ ਵਧੀਆ ਢੰਗ ਨਾਲ ਕਰਨਗੇ। ਇਸ ਸਬੰਧ ਵਿਚ ਸਮੂਹ ਵਰਕਰਾਂ ਨਾਲ ਵਾਅਦਾ ਕੀਤਾ ਗਿਆ ਕਿ ਉਹ ਪਾਰਟੀ ਦੀ ਤਾਕਤ ਲਈ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਵਫ਼ਾਦਾਰੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : ਮੋਦੀ ਵਲੋਂ ਵਿਰੋਧੀ ਧਿਰ ’ਤੇ ਸੁੱਟੀ ਜਾ ਰਹੀ ‘ਗਾਜ਼’ ਭਾਜਪਾ ਨੂੰ ਪਵੇਗੀ ਮਹਿੰਗੀ ਜਾਂ ...?
ਇਸ ਮੌਕੇ ਨਵ-ਨਿਯੁਕਤ ਸ਼ਹਰੀ ਪ੍ਰਧਾਨ ਪ੍ਰਦੀਪ ਕੁਮਾਰ ਬਾਂਟਾ ਨੇ ਕਿਹਾ ਕਿ ਉਹ ਇਸ ਅਹੁਦੇ ਲਈ ਪਾਰਟੀ ਦਾ ਧੰਨਵਾਦ ਕਰਦੇ ਨੇ ਜਿਨ੍ਹਾ ਨੇ ਉਨ੍ਹਾਂ ’ਤੇ ਵਿਸ਼ਵਾਸ ਕੀਤਾ। ਉਨ੍ਹਾਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            