ਸਿਲੰਡਰਾਂ ਨਾਲ ਭਰੀ ਗੱਡੀ ਦੀ ਟਰੱਕ ਨਾਲ ਟੱਕਰ
Friday, Mar 01, 2019 - 01:54 PM (IST)

ਅਜਨਾਲਾ (ਗੁਰਿੰਦਰ ਬਾਠ) : ਗੈਸ ਸਿਲੰਡਰਾਂ ਨਾਲ ਭਰੀ ਗੱਡੀ ਦੀ ਟਰੱਕ ਨਾਲ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 6ਵਜੇ ਦੇ ਕਰੀਬ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਦੀ ਅਜਨਾਲਾ ਦੇ ਪਿੰਡ ਮਹਿਲ ਬੁਖਾਰੀ ਨੇੜੇ ਇਕ ਟਰੱਕ ਨਾਲ ਹੋ ਗਈ, ਜਿਸ 'ਚ ਟਰੱਕ ਡਰਾਈਵਰ ਦੀ ਸਮਝਦਾਰੀ ਨਾਲ ਵੱਡਾ ਹਾਦਸਾ ਟੱਲ ਗਿਆ ਜਦਕਿ ਟਰੱਕ ਡਰਾਈਵਰ ਮਾਮੂਲੀ ਜ਼ਖਮੀ ਹੋ ਗਿਆ ਤੇ ਗੈਸ ਸਿਲੰਡਰ ਗੱਡੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।