ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ
Saturday, Mar 23, 2019 - 11:23 AM (IST)

ਅਜਨਾਲਾ (ਵਰਿੰਦਰ) : ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪੁਲਸ ਥਾਣਾ ਭਿੰਡੀ ਸੈਦਾਂ ਦੇ ਪਿੰਡ ਭਿੰਡੀ ਔਲਖ ਖੁਰਦ ਦੇ 21 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਸੇਵਕ ਸਿੰਘ ਦੇ ਪਿਤਾ ਦੇਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਗੁਰਸੇਵਕ ਸਿੰਘ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਦਿਮਾਗੀ ਬੀਮਾਰੀ ਦੀ ਦਵਾਈ ਖਾ ਰਿਹਾ ਸੀ ਤੇ ਬੀਤੇ ਦਿਨ ਉਹ ਆਪਣੀ ਪਤਨੀ ਦੀ ਦਵਾਈ ਲੈਣ ਲਈ ਅਜਨਾਲਾ ਆਏ ਸਨ ਕਿ ਪਿੰਡੋ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਤੁਹਾਡਾ ਲੜਕਾ ਬੰਬੀ ਕੋਲ ਡਿੱਗਾ ਪਿਆ ਹੈ, ਜਿਸ ਉਪਰੰਤ ਉਨ੍ਹਾਂ ਨੇ ਪਿੰਡ ਪਹੁੰਚ ਕੇ ਆਪਣੇ ਲੜਕੇ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਲੈ ਗਏ ਸਨ ਪਰ ਡਾਕਟਰਾਂ ਨੂੰ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।