ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

Tuesday, Jun 21, 2022 - 05:07 PM (IST)

ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਹਰਸ਼ਾ ਛੀਨਾ/ਅਜਨਾਲਾ (ਰਾਕੇਸ਼ ਭੱਟੀ/ਗੁਰਜੰਟ) : ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਈਸਾਪੁਰ ਦੇ ਇਕ ਨੌਜਵਾਨ ਦੀ ਲਾਸ਼ ਅੱਜ ਅਜਨਾਲਾ ਨੇੜਿਓਂ ਲੰਘਦੀ ਸੱਕੀ ਦੇ ਪੁਲ ਤੋਂ ਥੋੜ੍ਹਾ ਅਗਾਂਹ ਜਾ ਕੇ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਹਰਚਰਨ ਸਿੰਘ ਪੁੱਤਰ ਅੰਗਰੇਜ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਤਿੰਨ ਚਾਰ ਦਿਨਾਂ ਤੋਂ ਲਾਪਤਾ ਸੀ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਦੱਸ ਦੇਈਏ ਕਿ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਡੀ.ਐੱਸ.ਪੀ. ਅਜਨਾਲਾ ਜਸਬੀਰ ਸਿੰਘ ਅਤੇ ਪੁਲਸ ਥਾਣਾ ਅਜਨਾਲਾ ਦੇ ਐੱਸ.ਐੱਚ. ਓ. ਹਰਜੀਤ ਸਿੰਘ ਖਹਿਰਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁੱਤਰ ਦੀ ਮੌਤ ਦੀ ਖ਼ਬਰ ਮਿਲਣ ’ਤੇ ਪਰਿਵਾਰ ’ਚ ਚੀਕ ਚਿਹਾੜਾ ਪੈ ਗਿਆ ਅਤੇ ਪਿੰਡ ’ਚ ਸੋਗ ਦੀ ਲਹਿਰ ਪੈਦਾ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

 


author

rajwinder kaur

Content Editor

Related News