ਅਦਾਕਾਰ ਅਨੁਪਮ ਖੇਰ ਖਿਲਾਫ਼ ਉਤਰੀਆਂ ਸਿੱਖ ਜਥੇਬੰਦੀਆਂ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੀ ਮੰਗ

07/03/2020 4:37:20 PM

ਅਜਨਾਲਾ (ਰਜਿੰਦਰ ਹੁੰਦਲ) : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਸ਼ਬਦਾਂ 'ਸਵਾ ਲਾਖ ਸੇ ਏਕ ਲੜਾਊ' ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਵਿਰੋਧ 'ਚ ਅਜਨਾਲਾ 'ਚ ਅੱਜ ਸਿੱਖ ਜਥੇਬੰਦੀਆਂ ਵਲੋਂ ਅਨੁਪਮ ਖੇਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਅਦਾਕਾਰ ਅਨੁਪਮ ਖੇਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ। 

ਇਹ ਵੀ ਪੜ੍ਹੋਂ : ਡਾਕਟਰੀ ਸੇਵਾਵਾਂ 'ਚ ਹੋ ਰਹੇ ਘਪਲਿਆਂ 'ਤੇ ਭੜਕੇ ਮਜੀਠੀਆ, ਕਾਂਗਰਸ ਸਰਕਾਰ ਨੂੰ ਲਿਆ ਆੜੇ ਹੱਥੀਂ

ਇਸ ਮੌਕੇ ਗੱਲਬਾਤ ਕਰਦਿਆਂ ਭਾਈ ਕਾਬਲ ਸਿੰਘ ਸ਼ਾਹਪੁਰ ਅਤੇ ਮਨਜੀਤ ਸਿੰਘ ਬਾਠ ਨੇ ਕਿਹਾ ਕਿ ਬਹੁਤ ਦੁਖ ਦੀ ਗੱਲ ਹੈ ਕਿ ਇਸ ਆਫ਼ਤ ਦੇ ਸਮੇਂ 'ਚ ਵੀ ਲੋਕਾਂ ਨੂੰ ਸਹੀ ਰਾਸਤਾ ਦਿਖਾਉਣ ਵਾਲੇ ਕਲਾਕਾਰ ਧਾਰਮਿਕ ਭਾਵਨਾਵਾਂ ਨਾਲ ਖ਼ਿਲਵਾੜ ਕਰ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਅਨੁਪਮ ਖੇਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਇਸ ਗਲਤੀ ਦੀ ਮੁਆਫ਼ੀ ਮੰਗਣ।  

ਇਹ ਵੀ ਪੜ੍ਹੋਂ : ਗਰਭਵਤੀ ਧੀ ਨੂੰ ਪੱਖੇ ਨਾਲ ਲਟਕਦਾ ਵੇਖ ਪਰਿਵਾਰ ਹੋਇਆ ਬੇਸੁੱਧ, ਸਹੁਰਿਆਂ 'ਤੇ ਲਗਾਏ ਇਲਜ਼ਾਮ

ਦੱਸ ਦਈਏ ਕਿ ਅਨੁਪਮ ਖੇਰ ਵਲੋਂ ਕੀਤੇ ਗਏ ਪਹਿਲੇ ਟਵੀਟ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਇਸ ਟਵੀਟ 'ਤੇ ਇਤਰਾਜ਼ ਜ਼ਾਹਿਰ ਕਰ ਰਹੇ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ 'ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ। ਰਾਜਾ ਵੜਿੰਗ ਨੇ ਲਿਖਿਆ ਕਿ 'ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਮੁੰਬਈ ਪੁਲਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ।

ਇਹ ਵੀ ਪੜ੍ਹੋਂ : ਨੌਜਵਾਨ ਨੂੰ ਖੁਸਰਾ ਬਣਾਉਣ ਦੀ ਸਾਜਿਸ਼, ਬੇਹੋਸ਼ ਕਰਕੇ ਕੱਟਿਆ ਗੁਪਤ ਅੰਗ


Baljeet Kaur

Content Editor

Related News