ਬੈਂਕ ’ਚੋਂ ਪੈਸੇ ਕੱਢਵਾ ਘਰ ਜਾ ਰਹੇ ਕਿਸਾਨ ਤੋਂ ਲੁਟੇਰਿਆਂ ਨੇ ਪਿਸਤੌਲ ਦੀ ਨੌਕ ’ਤੇ ਲੁੱਟੇ 1 ਲੱਖ ਰੁਪਏ

Friday, Dec 10, 2021 - 03:15 PM (IST)

ਬੈਂਕ ’ਚੋਂ ਪੈਸੇ ਕੱਢਵਾ ਘਰ ਜਾ ਰਹੇ ਕਿਸਾਨ ਤੋਂ ਲੁਟੇਰਿਆਂ ਨੇ ਪਿਸਤੌਲ ਦੀ ਨੌਕ ’ਤੇ ਲੁੱਟੇ 1 ਲੱਖ ਰੁਪਏ

ਅਜਨਾਲਾ (ਬਿਊਰੋ) - ਪੁਲਸ ਥਾਣਾ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਗੁੱਜਾਪੀਰ ਵਿਖੇ ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਬੈਂਕ ’ਚੋਂ ਪੈਸੇ ਕਢਵਾ ਘਰ ਨੂੰ ਜਾ ਰਹੇ ਕਿਸਾਨ ਦੀ ਚਿੱਟੇ ਦਿਨ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦੀ ਇਸ ਘਟਨਾ ਸੰਬੰਧੀ ਪਤਾ ਚਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ: ਇਸ਼ਕ ’ਚ ਅੰਨ੍ਹੀ ਕਲਯੁੱਗੀ ਮਾਂ ਹੀ ਨਿਕਲੀ 6 ਸਾਲਾ ਧੀ ਦੀ ਕਾਤਲ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਗੋਬਿੰਦ ਸਿੰਘ ਪੁੱਤਰ ਜੈਮਲ ਸਿੰਘ ਨਿਵਾਸੀ ਪਿੰਡ ਗੁੱਜਾਪੀਰ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਤੇਜਬੀਰ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਪਿੰਡ ਚਮਆਰੀ ਦੇ ਪੰਜਾਬ ਨੈਸ਼ਨਲ ਬੈਂਕ ਆਇਆ ਸੀ। ਬੈਂਕ ਵਿਚੋਂ ਇਕ ਲੱਖ ਰੁਪਏ ਕਢਵਾ ਕੇ ਉਹ ਪਿੰਡ ਆ ਰਿਹਾ ਸੀ। ਪਿੰਡ ਦੇ ਬਾਹਰ ਇੱਟਾਂ ਦੇ ਭੱਠੇ ਨੇੜੇ ਦੋ ਪਲਸਰ ਮੋਟਰਸਾਈਕ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ। ਲੁਟੇਰਿਆਂ ਨੇ ਪਿਸਤੌਲ ਅਤੇ ਕਿਰਚ ਦਿਖਾ ਕੇ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਪੀੜਤ ਕਿਸਾਨ ਨੇ ਦੱਸਿਆ ਕਿ ਹਥਿਆਰ ਦੀ ਨੌਕ ’ਤੇ ਲੁਟੇਰੇ ਉਨ੍ਹਾਂ ਤੋਂ ਸਾਰੇ ਪੈਸੇ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਕਿਸਾਨ ਨੇ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਮੇਹਨਤ ਦੀ ਕਮਾਈ ਉਸ ਨੂੰ ਵਾਪਿਸ ਦਵਾਈ ਜਾਏ। ਪਿੰਡ ਦੇ ਮੋਹਤਬਰ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਨੇ ਕਿਹਾ ਕਿਸਾਨ ਤੋਂ ਪਿਸਤੌਲ ਦੀ ਨੋਕ ’ਤੇ ਦਿਨ ਦਿਹਾੜੇ ਲੁੱਟ ਕੀਤੀ ਗਈ ਹੈ। ਇਸ ਤੋਂ ਸਾਬਿਤ ਹੁੰਦਾ ਹੈ ਕਿ ਇਲਾਕੇ ਵਿਚ ਕਾਨੂੰਨ ਅਵਸਥਾ ਬਿਲਕੁਲ ਫੇਲ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਕਿਸਾਨ ਨੂੰ ਇਨਸਾਫ ਦਵਾਇਆ ਜਾਏ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ

ਇਸ ਮੌਕੇ ਪੁਲਸ ਥਾਣਾ ਅਜਨਾਲਾ ਦੇ ਮੁਖੀ ਸੁਖਜਿੰਦਰ ਸਿੰਘ ਖਹਿਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗੁੱਜਾਪੀਰ ਵਿਖੇ ਕਿਸਾਨ ਗੋਬਿੰਦ ਸਿੰਘ ਨਾਲ ਪਿਸਤੌਲ ਦੀ ਨੌਕ ’ਤੇ ਲੁਟਖੋਹ ਹੋਈ ਹੈ। ਇਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚ ਗਏ ਅਤੇ ਉਹ ਹੁਣ ਘਟਨਾ ਦੀ ਹਰ ਪੱਖੋਂ ਜਾਂਚ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਜਲਦ ਲੁਟੇਰੇ ਉਨ੍ਹਾਂ ਦੀ ਹਿਰਾਸਤ ’ਚ ਹੋਣਗੇ। 

ਪੜ੍ਹੋ ਇਹ ਵੀ ਖ਼ਬਰ - ਲਵ ਮੈਰਿਜ ਕਰਵਾਉਣ ਮਗਰੋਂ ਵੇਚਣੇ ਪਏ ਸਨ ਗਹਿਣੇ ਤੇ ਫੋਨ, ਅੱਜ ਹੋਰਾਂ ਲਈ ਮਿਸਾਲ ਬਣਿਆ ਇਹ ਜੋੜਾ (ਵੀਡੀਓ)


author

rajwinder kaur

Content Editor

Related News