ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ ਜਵਾਨ ਦੀ ਅਚਾਨਕ ਹੋਈ ਮੌਤ

Sunday, Mar 15, 2020 - 01:07 PM (IST)

ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ ਜਵਾਨ ਦੀ ਅਚਾਨਕ ਹੋਈ ਮੌਤ

ਅਜਨਾਲਾ (ਗੁਰਿੰਦਰ ਸਿੰਘ ਬਾਠ,ਵਰਿੰਦਰ) : ਅਜਨਾਲਾ 'ਚ ਸਥਿਤ ਬੀ.ਐੱਸ.ਐੱਫ 32 ਬਟਾਲੀਅਨ ਦੇ ਹੈੱਡ ਕੁਆਰਟਰ ਦੇ ਬਾਹਰ ਗੇਟ 'ਤੇ ਡਿਊਟੀ ਕਰ ਰਹੇ ਇਕ ਜਵਾਨ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀ.ਐੱਸ.ਐੱਫ. ਨੇ ਦੱਸਿਆ ਗਿਆ ਹੈ ਕਿ ਸਿਪਾਹੀ ਮਨਵਿੰਦਰ ਮੰਡਲ ਬੀਤੀ ਰਾਤ ਡਿਊਟੀ ਤੇ ਤਾਇਨਾਤ ਸੀ। ਇਸੇ ਦੌਰਾਨ ਅਚਾਨਕ ਉਸ ਦੀ ਸਿਹਤ ਖਰਾਬ ਹੋ ਗਈ ਤੇ ਉਸ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ 174 ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


author

Baljeet Kaur

Content Editor

Related News