BSF ਦੀ ਗੱਡੀ ਨੂੰ ਬੱਸ ਨੇ ਮਾਰੀ ਟੱਕਰ, 1 ਜਵਾਨ ਦੀ ਮੌਤ 13 ਜ਼ਖਮੀ

Monday, Feb 04, 2019 - 03:07 PM (IST)

BSF ਦੀ ਗੱਡੀ ਨੂੰ ਬੱਸ ਨੇ ਮਾਰੀ ਟੱਕਰ, 1 ਜਵਾਨ ਦੀ ਮੌਤ 13 ਜ਼ਖਮੀ

ਅਜਨਾਲਾ (ਵਰਿੰਦਰ, ਬਾਠ) : ਅਜਨਾਲਾ ਦੇ ਪਿੰਡ ਗੁਜਰਪੁਰਾ ਨੇੜੇ ਬੀ.ਐੱਸ.ਐੱਫ. ਦੀ ਗੱਡੀ ਨੂੰ ਇਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੀ. ਐੱਸ. ਐੱਫ. ਦੇ 14 ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਦਕਿ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਪਿੰਡ ਵਾਸੀਆਂ ਵਲੋਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ 4 ਜਵਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿਨ੍ਹਾਂ 'ਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮੌਕੇ 'ਤੇ ਪੁੱਜੀ ਥਾਣਾ ਅਜਨਾਲਾ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। 

PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਜਵਾਨਾਂ ਨੇ ਦੱਸਿਆ ਕਿ ਉਹ ਪੰਜਗਰਾਈ ਤੋਂ ਅਜਨਾਲਾ ਬੀ.ਐੱਸ.ਐੱਫ. ਕੈਂਪ ਲਈ ਜਾ ਰਹੇ ਸਨ। ਇਸੇ ਦੌਰਾਨ ਇਕ ਨਿੱਜੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ ਤੇ 14 ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਦਕਿ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। 

PunjabKesari


author

Baljeet Kaur

Content Editor

Related News