ਅਜਨਾਲਾ ਝੜਪ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਚੁੱਕਿਆ ਵੱਡਾ ਕਦਮ

Saturday, Feb 25, 2023 - 07:19 PM (IST)

ਅਜਨਾਲਾ ਝੜਪ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਚੁੱਕਿਆ ਵੱਡਾ ਕਦਮ

ਅੰਮ੍ਰਿਤਸਰ (ਸਰਬਜੀਤ) : ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ, ਉਨ੍ਹਾਂ ਸਥਾਨਾਂ ’ਤੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਬ-ਕਮੇਟੀ ਗਠਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਮੁਫਤ ਬਿਜਲੀ ਯੋਜਨਾ ’ਤੇ ਮੰਡਰਾਏ ਖ਼ਤਰੇ ਦੇ ਬੱਦਲ, ਉਪਭੋਗਤਾ ਨੂੰ ਲੱਗ ਸਕਦੈ ਵੱਡਾ ਝਟਕਾ

ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ ਉਥੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਮੂਹ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਅਧਾਰ ’ਤੇ ਸਬ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ ਜਿਸ ਨੂੰ ਵਿਚਾਰ ਕੇ ਪੰਜ ਸਿੰਘ ਸਾਹਿਬਾਨ ਵੱਲੋਂ ਅੰਤਿਮ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਜਨਾਲਾ ਝੜਪ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਖੀ ਇਹ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News