ਕਾਂਗਰਸ ਸਰਕਾਰ 'ਤੇ ਵਰ੍ਹੇ ਸਾਬਕਾ ਵਿਧਾਇਕ ਬੋਨੀ ਅਜਨਾਲਾ (ਵੀਡੀਓ)

Monday, Jan 27, 2020 - 05:09 PM (IST)

ਅਜਨਾਲਾ (ਰਜਿੰਦਰ ਹੁੰਦਲ) : ਅਜਨਾਲਾ 'ਚ ਅੱਜ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਆਪਣੇ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਬੋਨੀ ਅਜਨਾਲਾ ਨੇ ਕਾਂਗਰਸ ਸਰਕਾਰ 'ਤੇ ਵਰ੍ਹਦਿਆ ਕਿਹਾ ਕਿ ਕਾਂਗਰਸ ਹਰ ਵਰਗ ਦੇ ਲੋਕਾਂ ਲਈ ਲੋਕ ਮਾਰੂ ਨੀਤੀਆਂ ਬਣਾ ਰਹੀ ਤੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਝੂਠ ਬੋਲ ਰਹੀ ਹੈ। ਕਾਂਗਰਸ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ। ਉਨ੍ਹਾਂ ਨੇ ਜਨਤਾ ਨੂੰ ਬੇਨਤੀ ਕੀਤੀ ਕਿ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਬਚੋ ਤੇ ਉਸ ਵਿਅਕਤੀ ਨੂੰ ਆਪਣਾ ਉਮੀਦਵਾਰ ਚੁਣੋਂ ਜੋ ਗਲਤ ਨੂੰ ਗਲਤ ਕਹਿ ਸਕੇ। ਇਸ ਦੇ ਨਾਲ ਬੋਨੀ ਅਜਨਾਲਾ ਨੇ ਪੰਜਾਬ 'ਚ ਵੱਧ ਰਹੇ ਗੈਂਗਸਟਰਵਾਦ 'ਤੇ ਬੋਲਦਿਆਂ ਕਿਹਾ ਕਿ ਗੈਂਗਸਟਰਾਂ ਨੇ ਮਾਹੌਲ ਖਰਾਬ ਕੀਤਾ ਹੈ ਤੇ ਇਹ ਸਭ ਗੈਂਗਸਟਰ ਸਰਕਾਰ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। 26 ਜਨਵਰੀ ਨੂੰ ਕੈਪਟਨ ਸਰਕਾਰ ਵਲੋਂ ਮੋਬਾਇਲ ਫੋਨ ਦੇਣ ਦੇ ਵਾਅਦੇ 'ਤੇ ਬੋਲਦਿਆਂ ਕਿਹਾ ਕਿ ਕਾਂਗਰਸ ਸਮਾਰਟਫੋਨ ਦੇਣ ਤੋਂ ਮੁਕਰੀ ਹੈ ਉਹ ਸਿਰਫ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੀ ਹੈ।


author

Baljeet Kaur

Content Editor

Related News