ਅਜਨਾਲਾ 'ਚ ਕੋਰੋਨਾ ਦਾ ਵੱਡਾ ਬਲਾਸਟ, BSF ਦੇ 16 ਜਵਾਨਾ ਸਮੇਤ 22 ਲੋਕਾਂ ਦੀ ਰਿਪੋਰਟ ਪਾਜ਼ੇਟਿਵ
Monday, Jun 15, 2020 - 02:00 PM (IST)
ਅਜਨਾਲਾ (ਸੁਮਿਤ, ਦਲਜੀਤ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਨਵੇਂ ਮਾਮਲੇ ਅਜਨਾਲਾ ਤੋਂ ਸਾਹਮਣੇ ਆਏ ਹਨ, ਜਿਥੇ ਬੀ.ਐੱਸ.ਐੱਫ. ਦੇ 16 ਜਵਾਨਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨੂੰ ਲੈ ਕੇ ਸਿਹਤ ਵਿਭਾਗ 'ਚ ਤੜਥੱਲੀ ਮਚ ਗਈ ਹੈ। ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਵਲੋਂ ਇਨ੍ਹਾਂ ਜਵਾਨਾਂ ਨੂੰ ਜਲੰਧਰ ਦੇ ਸੈਂਟਰ 'ਚ ਦਾਖਲ ਕੀਤਾ ਗਿਆ ਹੈ। ਸਿਹਤ ਵਿਭਾਗ ਮੁਤਾਬਕ ਇਹ ਜਵਾਨ ਜਿਸ ਵੀ ਜ਼ਿਲੇ ਨਾਲ ਸਬੰਧਤ ਹੋਣਗੇ ਉਸ ਜ਼ਿਲ੍ਹੇ 'ਚ ਉਨ੍ਹਾਂ ਦੇ ਕੇਸ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 6 ਹੋਰ ਵਿਅਕਤੀਆਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਵਿਅਕਤੀ ਨੇ ਤੋੜਿਆ ਦਮ
ਇਥੇ ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 636, ਜਲੰਧਰ 348, ਤਰਨਾਰਨ 176, ਲੁਧਿਆਣਾ 362, ਮੋਹਾਲੀ 'ਚ 164, ਗੁਰਦਾਸਪੁਰ 170, ਪਟਿਆਲਾ 'ਚ 159, ਹੁਸ਼ਿਆਰਪੁਰ 'ਚ 141, ਪਠਾਨਕੋਟ 'ਚ 143, ਨਵਾਂਸ਼ਹਿਰ 'ਚ 129, ਮਾਨਸਾ 'ਚ 34, ਕਪੂਰਥਲਾ 42, ਫਰੀਦਕੋਟ 86, ਸੰਗਰੂਰ 'ਚ 152, ਰੂਪਨਗਰ 79, ਫਿਰੋਜ਼ਪੁਰ 'ਚ 49, ਬਠਿੰਡਾ 57, ਫਤਿਹਗੜ੍ਹ ਸਾਹਿਬ 'ਚ 76, ਬਰਨਾਲਾ 31, ਫਾਜ਼ਿਲਕਾ 50, ਮੋਗਾ 70, ਮੁਕਤਸਰ ਸਾਹਿਬ 73 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਪੰਜਾਬ 'ਚੋਂ 75 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਗੁਰਦਾਸਪੁਰ 'ਚ ਔਰਤ ਸਮੇਤ 3 ਨਵੇਂ ਮਰੀਜ਼ਾਂ ਦੀ ਪੁਸ਼ਟੀ
ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵਧੇਰੇ 11,502 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 325 ਹੋਰ ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਭਾਵ ਅੱਜ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,32,424 ਹੋ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਕੇ 9,520 ਹੋ ਗਈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,53,106 ਸਰਗਰਮ ਮਾਮਲੇ ਹਨ, ਜਦਕਿ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ 1,69,798 ਹੈ।