ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ, ਜ਼ਖਮੀ ASI ਦਾ ਜਾਣਿਆ ਹਾਲ
Tuesday, Oct 06, 2026 - 12:05 AM (IST)
ਅਜਨਾਲਾ (ਫਰਿਆਦ) : ਬੀਤੇ ਦਿਨੀਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਜਗਦੇਵ ਖੁਰਦ ਵਿਖੇ ਜੀ.ਆਰ.ਪੀ. ਦੇ ਏ. ਐੱਸ. ਆਈ. ਸੁਖਚੈਨ ਸਿੰਘ 'ਤੇ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਡੀ.ਜੀ.ਪੀ ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਅੱਜ ਸਿਵਲ ਹਸਪਤਾਲ ਅਜਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਸਬੰਧੀ ਪੁਲਸ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ।
ਇਸ ਉਪਰੰਤ ਪ੍ਰਵੀਨ ਕੁਮਾਰ ਸਿਨਹਾ ਸਿਵਲ ਹਸਪਤਾਲ ਅਜਨਾਲਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖਮੀ ਹੋਏ ਏ.ਐੱਸ.ਆਈ. ਸੁਖਚੈਨ ਸਿੰਘ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਡਾਕਟਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡੀ.ਜੀ.ਪੀ. ਵਲੋਂ ਮਾਮਲੇ ਸਬੰਧੀ ਪੁਲਸ ਅਧਿਕਾਰੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਘਟਨਾ ਦੀ ਜਾਂਚ ਅਤੇ ਦੋਸ਼ੀਆਂ ਤੱਕ ਪਹੁੰਚਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ, ਐੱਸ.ਐੱਚ.ਓ. ਅਜਨਾਲਾ ਸਬ-ਇੰਸਪੈਕਟਰ ਨਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਪੁਲਸ ਅਧਿਕਾਰੀ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
