ਅਜਨਾਲਾ ਹਿੰਦ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

Wednesday, Dec 01, 2021 - 10:45 AM (IST)

ਅਜਨਾਲਾ ਹਿੰਦ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਅਜਨਾਲਾ (ਗੁਰਜੰਟ)- ਅੰਮ੍ਰਿਤਸਰ ਦਿਹਾਤੀ ਦੇ ਪੁਲਸ ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਸੁੰਦਰਗੜ੍ਹ ਨੇੜੇ ਬੀਤੀ ਰਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਡਰੋਨ ਦੀ ਹਰਕਤ ਸੁਣਾਈ ਦਿੱਤੀ। ਡਰੋਨ ਦੀ ਹਲਚਲ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ

ਦੱਸ ਦੇਈਏ ਕਿ ਡ੍ਰੋਨ ਦੀ ਇਸ ਹਰਕਤ ਤੋਂ ਬਾਅਦ ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ’ਚ ਸਰਚ ਕੀਤੀ ਜਾ ਰਹੀ ਹੈ, ਤਾਂ ਜੋ ਡਰੋਨ ਵੱਲੋਂ ਭਾਰਤ ਵਾਲੇ ਪਾਸੇ ਕੋਈ ਵਸਤੂ ਨਾ ਸੁੱਟੀ ਗਈ ਹੋਵੇ।


author

rajwinder kaur

Content Editor

Related News