ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼

Thursday, Nov 05, 2020 - 10:07 AM (IST)

ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼

ਅਜਨਾਲਾ (ਰਜਿੰਦਰ ਹੁੰਦਲ) : ਕਰਵਾ ਚੌਥ ਮੌਕੇ ਤਰਨਤਾਰਨ 'ਚ ਇਕ ਪਤਨੀ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖ ਕੇ ਬੈਠੀ ਸੀ। ਉਹ ਉਡੀਕ ਰਹੀ ਸੀ ਕਦੋਂ ਉਸ ਦਾ ਪਤੀ ਘਰ ਆਵੇਗਾ ਅਤੇ ਉਹ ਉਸ ਨੂੰ ਵੇਖਕੇ ਆਪਣਾ ਵਰਤ ਖੋਲ੍ਹੇ ਪਰ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ। ਦਰਸਲ ਤਹਿਸੀਲ ਅਜਨਾਲ਼ਾ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਦੀ ਨਹਿਰ ਨੇੜੇ ਪੁਲਸ ਨੂੰ ਬੀਤੇ ਦਿਨੀ ਇਕ ਲਾਸ਼ ਬਰਾਮਦ ਹੋਈ ਸੀ, ਜਿਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸੀ। ਕਰਵਾ ਚੌਥ ਮੌਕੇ ਆਪਣੇ ਪਤੀ ਦੀ ਲਾਸ਼ ਵੇਖ ਉਸ ਦੇ ਹੋਸ਼ ਹੀ ਉੱਡ ਗਏ। ਪਤੀ ਨੂੰ ਮ੍ਰਿਤਕ ਹਾਲਤ 'ਚ ਵੇਖ ਉਹ ਬੇਸੁੱਧ ਹੋ ਗਈ। 

ਇਹ ਵੀ ਪੜ੍ਹੋ : ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ. ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ
PunjabKesariਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸ਼ੰਕਰ ਦੀ ਪਤਨੀ ਕਿਰਨ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਪਤੀ ਘਰੋਂ ਕੰਮ ਕਰਨ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ। ਉਸ ਨੇ ਦੱਸਿਆ ਕਿ ਪਤਨੀ ਦੀ ਲੰਮੀਂ ਉਮਰ ਲਈ ਉਸ ਨੇ ਕਰਵਾਚੌਥ ਦਾ ਵਰਤ ਰੱਖਿਆ ਸੀ ਤੇ ਉਹ ਉਸ ਦਾ ਇੰਤਜ਼ਾਰ ਕਰ ਰਹੀ ਸੀ। ਇਸ ਦੌਰਾਨ ਪੁਲਸ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਇਕ ਲਾਸ਼ ਬਰਾਮਦ ਹੋਈ ਹੈ। ਇਸੇ ਆਧਾਰ 'ਤੇ ਜਦੋਂ ਮੈਂ ਹਸਪਤਾਲ ਪਹੁੰਚੀ ਤਾਂ ਪਤੀ ਨੂੰ ਮ੍ਰਿਤਕ ਹਾਲਤ 'ਚ ਵੇਖ ਹੋਸ਼ ਉੱਡ ਗਏ। ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕੀ ਬੀਤੇ ਦਿਨੀ ਜਗਦੇਵ ਕਲਾਂ ਨਹਿਰ ਨੇੜਿਓਂ ਇਕ ਲਾਸ਼ ਮਿਲੀ ਸੀ, ਜਿਸ ਦੇ ਸਬੰਧੀ ਪਹਿਚਾਣ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਹੈਵਾਨੀਆਂ ਦੀਆਂ ਹੱਦਾਂ ਪਾਰ, 30 ਸਾਲਾ ਜਨਾਨੀ ਨੂੰ ਨੌਜਵਾਨਾਂ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ

PunjabKesari


author

Baljeet Kaur

Content Editor

Related News