ਕੋਰੋਨਾ ਤੋਂ ਸਿਹਤਯਾਬ ਹੋਣ ਉਪਰੰਤ ਅੱਜ ਅਜਨਾਲਾ ’ਚ ਰੈਲੀ ਕਰਨਗੇ ‘ਸੁਖਬੀਰ ਬਾਦਲ’

Thursday, Apr 01, 2021 - 10:26 AM (IST)

ਕੋਰੋਨਾ ਤੋਂ ਸਿਹਤਯਾਬ ਹੋਣ ਉਪਰੰਤ ਅੱਜ ਅਜਨਾਲਾ ’ਚ ਰੈਲੀ ਕਰਨਗੇ ‘ਸੁਖਬੀਰ ਬਾਦਲ’

ਅਜਨਾਲਾ (ਫਰਿਆਦ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਤੋਂ ਸਿਹਤਯਾਬ ਹੋਣ ਉਪਰੰਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੀ ਨਵੀਂ ਦਾਣਾ ਮੰਡੀ ’ਚ ‘ਪੰਜਾਬ ਮੰਗਦਾ ਜੁਆਬ’ ਮੁਹਿੰਮ ਤਹਿਤ ਕੀਤੀ ਜਾ ਰਹੀ ਭਾਰੀ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ’ਚ ਸ਼ਾਮਲ ਹੋਣ ਲਈ ਸੁਖਬੀਰ ਬਾਦਲ 11 ਵਜੇ ਦੇ ਕਰੀਬ ਅਜਨਾਲਾ ਪਹੁੰਚ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਅੱਜ ਅਜਨਾਲਾ ਦੀ ਨਵੀਂ ਦਾਣਾ ਮੰਡੀ ਵਿੱਚ 11 ਵਜੇ ਦੇ ਕਰੀਬ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸਮੁੱਚੀ ਅਕਾਲੀ ਲੀਡਰਸ਼ਿਪ ਰੈਲੀ ਪਹੁੰਚ ਰਹੀ ਹੈ, ਜਿਸ ’ਚ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਵਾਅਦੇ ਪੂਰੇ ਨਾ ਕਰਨ ਵਿਰੁੱਧ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ


author

rajwinder kaur

Content Editor

Related News