ਅਜਨਾਲਾ ਪੁਲਸ ਨੇ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ 'ਤੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ

Friday, Feb 17, 2023 - 10:50 AM (IST)

ਅਜਨਾਲਾ (ਗੁਰਜੰਟ, ਅਕਸ਼ੈ)- ਅਜਨਾਲਾ ਪੁਲਸ ਨੇ ਇਕ ਨੌਜਵਾਨ ਨੂੰ ਅਜਨਾਲਾ ਤੋਂ ਅਗਵਾ ਕਰਕੇ ਉਸਦੀ ਕੁੱਟਮਾਰ ਕਰਨ ਦੇ ਦੋਸ਼ 'ਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਸਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਰਿੰਦਰ ਸਿੰਘ ਨਾਮ ਦੇ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਪੀੜਤ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਆਪਣੇ ਪਿੰਡੋਂ ਦਮਦਮੀ ਟਕਸਾਲ ਅਜਨਾਲਾ ਦੇ ਵਿੱਚ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚਿਆ ਸੀ, ਜਿਥੇ ਉਸਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡਾ ਜੋ ਕੋਈ ਵਿਵਾਦ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਚੱਲ ਰਿਹਾ ਹੈ, ਉਸ ਬਾਰੇ ਗੱਲਬਾਤ ਕਰਨੀ ਹੈ। ਜਿਸ 'ਤੇ ਉਸ ਨੇ ਉਨ੍ਹਾਂ ਨੂੰ ਅਜਨਾਲਾ ਟਕਸਾਲ ਵਿਚ ਮਿਲਣ ਲਈ ਸੱਦ ਲਿਆ। 

ਇਹ ਵੀ ਪੜ੍ਹੋ: ਪਾਕਿਸਤਾਨ 'ਚ ਵਿਆਹ ਦੇ 5 ਦਿਨ ਬਾਅਦ ਹਿੰਦੂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖੇਤ 'ਚੋਂ ਮਿਲੀ ਲਾਸ਼

ਇਸ ਤੋਂ ਬਾਅਦ ਕੁੱਝ ਨੌਜਵਾਨ ਉਸ ਕੋਲ ਆਏ ਅਤੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਉਸ ਨੂੰ ਗੇਟ ਤੋਂ ਬਾਹਰ ਲੈ ਗਏ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਕਾਰ ਵਿਚ ਪਾ ਕੇ ਜੰਡਿਆਲਾ ਗੁਰੂ ਵਿਚ ਕਿਸੇ ਅਣਪਛਾਤੀ ਥਾਂ 'ਤੇ ਲੈ ਗਏ, ਜਿੱਥੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਡੀ.ਐੱਸ.ਪੀ. ਅਜਨਾਲਾ ਨੇ ਦੱਸਿਆ ਕਿ ਪੀੜਤ ਵਿਅਕਤੀ ਵਰਿੰਦਰ ਸਿੰਘ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ  5 -6 ਸਾਥੀਆਂ 'ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ ਅਤੇ 20-25 ਅਣਪਛਾਤੇ ਵਿਅਕਤੀਆਂ 'ਤੇ ਧਾਰਾ 365, 379, 148-149 ਅਤੇ 323 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਲਾਹੌਰ ਅਦਾਲਤ ਦਾ ਹੁਕਮ : ਲੋੜ ਪੈਣ ’ਤੇ ਇਮਰਾਨ ਖਾਨ ਨੂੰ ਐਂਬੂਲੈਂਸ ’ਚ ਲਿਆਕੇ ਕਰੋ ਪੇਸ਼

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News