ਅਹਿਮ ਖ਼ਬਰ : ਅਜਨਾਲਾ ਟਿਫ਼ਨ ਬੰਬ ਧਮਾਕੇ ਮਾਮਲੇ 'ਚ ਗ੍ਰਿਫ਼ਤਾਰ 3 ਵਿਅਕਤੀ 4 ਦਿਨ ਦੇ ਪੁਲਸ ਰਿਮਾਂਡ 'ਤੇ

Thursday, Sep 16, 2021 - 06:43 PM (IST)

ਅਜਨਾਲਾ (ਸੁਮਿਤ) - ਅਜਨਾਲਾ ਦੀ ਪੁਲਸ ਨੇ ਤੇਲ ਟੈਂਕਰ 'ਤੇ ਹੋਏ ਟਿਫ਼ਨ ਬੰਬ ਬਲਾਸਟ ਦੇ ਮਾਮਲੇ ਵਿੱਚ ਬੀਤੇ ਦਿਨ ਵੱਡੀ ਸਫਲਤਾ ਹਾਸਲ ਕਰਦੇ ਹੋਏ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਤਿੰਨ ਦਹਿਸ਼ਤਗਰਦਾਂ ਨੂੰ ਮਾਣਯੋਗ ਅਦਾਲਤ ਵਲੋਂ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ, ਜਿਸ ਦੌਰਾਨ ਉਨ੍ਹਾਂ ਤੋਂ ਇਸ ਮਾਮਲੇ ਦੇ ਸਬੰਧ ’ਚ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮੁਲਜ਼ਮਾਂ ਦੀ ਪਛਾਣ ਵਿੱਕੀ ਭੱਟੀ, ਗੁਰਪ੍ਰੀਤ ਸਿੰਘ ਗੋਪੀ ਅਤੇ ਮਲਕੀਤ ਸਿੰਘ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ

ਜ਼ਿਕਰਯੋਗ ਹੈ ਕਿ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਅਗਸਤ ਮਹੀਨੇ ਵਿੱਚ ਪਾਕਿਸਤਾਨ ‘ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਇਸ਼ਾਰੇ ‘ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ ‘ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ ਕੀਤੀ ਗਈ ਸੀ। ਇਸ ਮਾਮਲੇ ਦਾ ਪਰਦਾਫਾਸ਼ ਕਰਦਿਆਂ ਪੁਲਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਕਾਬੂ ਕੀਤੇ 3 ਦੋਸ਼ੀਆਂ ਨੂੰ ਅੱਜ ਅਜਨਾਲ਼ਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ, ਜਿਨ੍ਹਾਂ ਦਾ 4 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦੀ ਗਿਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗਿਰੋਹ ਦਾ ਇਹ ਚੌਥਾ ਮਾਮਲਾ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ


rajwinder kaur

Content Editor

Related News