ਅਜਨਾਲਾ ਦੇ ਪਿੰਡ ਵਿਛੋਆ ਵਿਖੇ 4 ਗੁਟਕਾ ਸਾਹਿਬ ਜੀ ਦੀ ਬੇਅਦਬੀ, ਸੰਗਤਾਂ ’ਚ ਭਾਰੀ ਰੋਸ (ਤਸਵੀਰਾਂ)

Wednesday, Jan 27, 2021 - 01:01 PM (IST)

ਅਜਨਾਲਾ ਦੇ ਪਿੰਡ ਵਿਛੋਆ ਵਿਖੇ 4 ਗੁਟਕਾ ਸਾਹਿਬ ਜੀ ਦੀ ਬੇਅਦਬੀ, ਸੰਗਤਾਂ ’ਚ ਭਾਰੀ ਰੋਸ (ਤਸਵੀਰਾਂ)

ਅਜਲਾਨਾ (ਰਾਕੇਸ਼, ਰਾਜਵਿੰਦਰ) - ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਝੰਡੇਰ ਦੇ ਪਿੰਡ ਵਿਛੋਆ ਦੀ ਨਹਿਰ ਵਿਚੋਂ ਬੀਤੇ ਦਿਨ ਚਾਰ ਗੁਟਕਾ ਸਾਹਿਬ ਅਤੇ ਹੋਰ ਧਾਰਮਿਕ ਸਮੱਗਰੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀ ਨੇ ਧਾਰਮਿਕ ਸਮੱਗਰੀ ਨੂੰ ਇਕ ਕੱਪੜੇ ਵਿੱਚ ਬੰਨ੍ਹਿਆ ਹੋਇਆ ਸੀ, ਜਿਸ ਨੂੰ ਉਨ੍ਹਾਂ ਨੇ ਸੁੱਕੀ ਨਹਿਰ ਵਿੱਚ ਸੁੱਟ ਕੇ ਬੇਅਦਬੀ ਕੀਤੀ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਝੰਡੇਰ ਦੀ ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਗਾਲਾਂ ਕੱਢਣ ਤੋਂ ਰੋਕਣ ਗਏ ਬਜ਼ੁਰਗ ਦੀ ਪਹਿਲਾਂ ਕੀਤੀ ਕੁੱਟਮਾਰ, ਫਿਰ ਇੱਟਾਂ ਮਾਰ ਦਿੱਤੀ ਦਰਦਨਾਕ ਮੌਤ

PunjabKesari

ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰਕ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਸੈਰ ਕਰ ਰਹੇ ਸਨ। ਸੈਰ ਕਰਦੇ ਸਮੇਂ ਉਨ੍ਹਾਂ ਨੇ ਅਚਾਨਕ ਨਹਿਰ ’ਚ ਪਈ ਸ਼ੱਕੀ ਵਸਤੂ ਦੇਖੀ, ਜਿਸ ਦੇ ਸਬੰਧ ’ਚ ਉਨ੍ਹਾਂ ਨੇ ਪਿੰਡ ਦੇ ਮੋਤਬਾਰਾਂ ਅਤੇ ਪੁਲਸ ਨੂੰ ਸੂਚਿਤ ਕੀਤਾ। ਜਦੋਂ ਉਨ੍ਹਾਂ ਨੇ ਨਹਿਰ ’ਚੋਂ ਕੱਢ ਉਸ ਕੱਪੜੇ ਨੂੰ ਦੇਖਿਆ ਤਾਂ ਉਸ ’ਚ ਗੁਟਕਾ ਸਾਹਿਬ ਅਤੇ ਹੋਰ ਸਮੱਗਰੀ ਸੀ। ਪੁਲਸ ਨੇ ਗੁਟਕਾ ਸਾਹਿਬ ਅਤੇ ਧਾਰਮਿਕ ਸਾਮਾਨ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ

PunjabKesari

ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕਰ ਗੁਟਕਾ ਸਾਹਿਬਾਨਾ ਨੂੰ ਮਰਿਆਦਾ ਸਹਿਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਰੱਖ ਦਿੱਤਾ ਹੈ। ਇਸ ਸਬੰਧ ਵਿਚ ਥਾਣਾ ਝੰਡੇਰ ਵਿਖੇ ਲਿਖਤੀ ਦਰਖ਼ਾਸਤ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਸ ਕੋਲੋਂ ਮੰਗ ਕੀਤੀ ਕਿ ਉਹ ਜਲਦੀ ਤੋਂ ਜਲਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

PunjabKesari
 


author

rajwinder kaur

Content Editor

Related News