ਦਿੱਲੀ 'ਚ 'ਅਕਾਲੀ ਦਲ' ਦਾ ਸੰਸਦ ਮਾਰਚ ਅੱਜ, ਪੁਲਸ ਨੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਕੀਤੀ ਘੇਰਾਬੰਦੀ

Friday, Sep 17, 2021 - 09:17 AM (IST)

ਦਿੱਲੀ 'ਚ 'ਅਕਾਲੀ ਦਲ' ਦਾ ਸੰਸਦ ਮਾਰਚ ਅੱਜ, ਪੁਲਸ ਨੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਕੀਤੀ ਘੇਰਾਬੰਦੀ

ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ 'ਚ ਰੋਸ ਮਾਰਚ ਕੀਤਾ ਜਾਣਾ ਹੈ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਕੱਢਿਆ ਜਾਣਾ ਹੈ। ਇਸ ਨੂੰ ਦੇਖਦੇ ਹੋਏ ਦਿੱਲੀ ਪੁਲਸ ਨੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦੀ ਘੇਰਾਬੰਦੀ ਕੀਤੀ ਹੋਈ ਹੈ। ਇਸ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਭਾਵੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਰੋਸ ਮਾਰਚ ਲਈ ਇਜਾਜ਼ਤ ਦੇਵੇ ਜਾਂ ਨਾ ਦੇਵੇ ਪਰ ਅਕਾਲੀ ਦਲ ਦਾ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਜ਼ਰੂਰ ਹੋਵੇਗਾ ਅਤੇ ਇਸ ਨੂੰ ਕੋਈ ਰੋਕ ਨਹੀਂ ਸਕੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ SIT ਕਰੇਗੀ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਮਾਮਲੇ ਦੀ ਜਾਂਚ

ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਕਾਲੀ ਦਲ ਦਾ ਰੋਸ ਮਾਰਚ ਸੰਸਦ ਭਵਨ ਲਈ ਰਵਾਨਾ ਹੋਵੇਗਾ। ਇਸ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਅਕਾਲੀ ਦਲ ਦੇ ਕਾਫ਼ਲਿਆਂ ਨੂੰ ਦਿੱਲੀ ਬਾਰਡਰ 'ਤੇ ਰੋਕਣ ਦੀ ਵੀ ਕੋਸ਼ਿਸ਼ ਕੀਤੀ ਪਰ ਉਹ ਪੁਲਸ ਨਾਲ ਉਲਝਣ ਤੋਂ ਬਾਅਦ ਦਿੱਲੀ 'ਚ ਦਾਖ਼ਲ ਹੋ ਰਹੇ ਹਨ। ਇੱਥੇ ਪੁਲਸ ਨੇ ਵੱਡੀ ਗਿਣਤੀ 'ਚ ਨਾਕਾਬੰਦੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ : ਨਾਭਾ ਦੇ ਪਿੰਡ 'ਚ ਖ਼ੌਫ਼ਨਾਕ ਵਾਰਦਾਤ, ਠੇਕੇ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮਾਰੀ ਗੋਲੀ

ਜ਼ਿਕਰਯੋਗ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨ 17 ਸਤੰਬਰ, 2020 ਨੂੰ ਮੋਦੀ ਸਰਕਾਰ ਨੇ ਸੰਸਦ 'ਚ ਧੱਕੇ ਨਾਲ ਪਾਸ ਕਰਵਾਏ ਸਨ। ਇਸ ਦੇ ਖ਼ਿਲਾਫ਼ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦਿੱਤਾ ਗਿਆ ਸੀ। ਅਸਤੀਫ਼ੇ ਮਗਰੋਂ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ 35 ਸਾਲ ਪੁਰਾਣਾ ਰਿਸ਼ਤਾ ਤੋੜ ਦਿੱਤਾ ਸੀ।

ਇਹ ਵੀ ਪੜ੍ਹੋ : ਮਸ਼ਹੂਰ ਯੂ-ਟਿਊਬਰ ਦੇਵਗਨ ਪਰਿਵਾਰ ਨਾਲ ਕੁੱਟਮਾਰ, ਰਿਸ਼ਤੇਦਾਰਾਂ 'ਤੇ ਲਾਏ ਗੰਭੀਰ ਦੋਸ਼

ਹੁਣ ਕਾਲੇ ਕਾਨੂੰਨਾਂ ਦਾ ਇਕ ਸਾਲ ਪੂਰਾ ਹੋਣ 'ਤੇ ਅਕਾਲੀ ਦਲ ਅੱਜ ਰੋਸ ਮਾਰਚ ਕਰੇਗਾ। ਸੁਖਬੀਰ ਬਾਦਲ ਨੇ ਸਾਰੇ ਅਕਾਲੀ ਵਰਕਰਾਂ ਤੋ ਹੇਰ ਹਮਾਇਤੀ ਪਾਰਟੀਆਂ ਨੂੰ ਇਸ ਰੋਸ ਮਾਰਚ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News