ਪੰਜਾਬ ਵਿਧਾਨ ਸਭਾ ਚੋਣਾਂ : ਸੁਖਬੀਰ ਨੂੰ ਨਹੀਂ ਚਾਹੀਦੈ ''ਬਾਦਲ'' ਦੇ ਨਾਂ ਦਾ ਸਹਾਰਾ

Saturday, Jan 22, 2022 - 03:30 PM (IST)

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਪ੍ਰਚਾਰ ਮੁਹਿੰਮ ਤੇਜ਼ ਹੋ ਗਈ ਹੈ। ਇਸ ਦੇ ਤਹਿਤ ਸਾਰੀਆਂ ਪਾਰਟੀਆਂ ਵੱਲੋਂ ਜੋ ਪੋਸਟਰ ਲਾਂਚ ਕੀਤੇ ਗਏ ਹਨ, ਉਨ੍ਹਾਂ ਨੂੰ ਲੈ ਕੇ ਰੋਜ਼ਾਨਾ ਸਵਾਲ ਖੜ੍ਹੇ ਹੋ ਰਹੇ ਹਨ। ਇਨ੍ਹਾਂ 'ਚ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਸਿੰਘ ਪੁਰੀ, ਮੀਨਾਕਸ਼ੀ ਲੇਖੀ ਨਾਲ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਸਵੀਰ ਲਾਈ ਗਈ ਹੈ ਪਰ ਪੰਜਾਬ ਭਾਜਪਾ ਦੇ ਦਲਿਤ ਅਤੇ ਸਿੱਖ ਚਿਹਰਿਆਂ ਤੋਂ ਇਲਾਵਾ ਲੋਕਲ ਲੀਡਰਸ਼ਿਪ ਨੂੰ ਪੂਰੀ ਤਰ੍ਹਾਂ ਨਜ਼ਰ-ਅੰਦਾਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਅੱਤਵਾਦੀ ਵਾਰਦਾਤ ਦੀ ਸਾਜ਼ਿਸ਼ ਨਾਕਾਮ, ਗਣਤੰਤਰ ਦਿਹਾੜੇ ਮੌਕੇ ਸੀ ਹਮਲੇ ਦੀ ਤਿਆਰੀ

ਇਸੇ ਤਰ੍ਹਾਂ ਕਾਂਗਰਸ ਦੇ ਹੋਰਡਿੰਗਾਂ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਦੀ ਤਸਵੀਰ ਤਾਂ ਲਾਈ ਗਈ ਹੈ ਪਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਕਿਤੇ ਨਜ਼ਰ ਨਹੀਂ ਆ ਰਹੇ ਹਨ।

ਇਹ ਵੀ ਪੜ੍ਹੋ : ਖੂਬ ਪੜ੍ਹੇ-ਲਿਖੇ ਹਨ ਪੰਜਾਬ ਦੇ ਪ੍ਰਧਾਨ, ਜਾਣੋ ਵੱਡੇ ਆਗੂਆਂ ਦੀ ਵਿੱਦਿਅਕ ਯੋਗਤਾ (ਤਸਵੀਰਾਂ)

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹੋਰਡਿੰਗਾਂ 'ਤੇ ਅਰਵਿੰਦ ਕੇਜਰੀਵਾਲ ਦੇ ਨਾਲ ਹੁਣ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ ਤੋਂ ਬਾਅਦ ਭਗਵੰਤ ਮਾਨ ਦੀ ਤਸਵੀਰ ਲਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਕਾਲੀ ਦਲ ਦੇ ਹੋਰਡਿੰਗ ਕੁੱਝ ਹੋਰ ਹੀ ਕਹਾਣੀ ਬਿਆਨ ਕਰ ਰਹੇ ਹਨ, ਜਿਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਦੇ ਨਾਲ 'ਬਾਦਲ' ਸਰਨੇਮ ਨੂੰ ਵੀ ਜਗ੍ਹਾਂ ਨਹੀਂ ਦਿੱਤੀ ਗਈ, ਸਿਰਫ ਸੁਖਬੀਰ ਬਾਦਲ ਦੇ ਨਾਂ ਅਤੇ ਤਸਵੀਰ 'ਤੇ ਹੀ ਫੋਕਸ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਛਾਪੇਮਾਰੀ 'ਤੇ ਸਿਆਸੀ ਘਮਾਸਾਨ, ਮਜੀਠੀਆ ਨੇ CM ਚੰਨੀ ਨੂੰ ਲਿਆ ਨਿਸ਼ਾਨੇ 'ਤੇ
ਹੋਰਡਿੰਗ 'ਚ ਮਾਇਆਵਤੀ ਦੇ ਵੀ ਨਹੀਂ ਹੋ ਰਹੇ ਦਰਸ਼ਨ
ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕੀਤਾ ਹੈ ਪਰ ਉਸ ਦੇ ਹੋਰਡਿੰਗਾਂ 'ਚ ਸੁਖਬੀਰ ਬਾਦਲ ਨਾਲ ਮਾਇਆਵਤੀ ਦੇ ਵੀ ਦਰਸ਼ਨ ਨਹੀਂ ਹੋ ਰਹੇ, ਜਦੋਂ ਕਿ ਦੋਵੇਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਪ੍ਰਚਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਨਾਲ ਮਾਇਆਵਤੀ ਅਤੇ ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਤਸਵੀਰ ਵੀ ਲਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News