ਅਕਾਲ ਤਖ਼ਤ ਐਕਸਪ੍ਰੈੱਸ ਅੱਗੇ ਔਰਤ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Wednesday, Jun 27, 2018 - 05:56 AM (IST)

ਅਕਾਲ ਤਖ਼ਤ ਐਕਸਪ੍ਰੈੱਸ ਅੱਗੇ ਔਰਤ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫਗਵਾੜਾ, (ਹਰਜੋਤ)- ਅੱਜ ਸਵੇਰੇ ਚਹੇੜੂ ਵੇਈਂ ਪੁਲ ਦੇ ਨੇੜੇ ਇਕ 30 ਸਾਲਾ ਔਰਤ ਨੇ ਅਕਾਲ ਤਖ਼ਤ ਐਕਸਪ੍ਰੈੱਸ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। 
ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਔਰਤ ਦੀ ਅਜੇ ਤੱਕ ਕੋਈ ਸ਼ਨਾਖਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਲਾਸ਼ ਸ਼ਨਾਖਤ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਨੇ ਜੀਨ ਦੀ ਪੈਂਟ ਤੇ ਟੀ-ਸ਼ਰਟ ਪਹਿਨੀ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


Related News