ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ:ਜਥੇਦਾਰ
Friday, Aug 14, 2020 - 06:19 PM (IST)
ਅੰਮ੍ਰਿਤਸਰ (ਅਨਜਾਣ): ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਕਿਸੇ ਨੂੰ ਵੀ ਇਜਾਜ਼ਤਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੱਤਰੇਤ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਸਹਾਇਕ ਨੇ ਕੀਤਾ। ਉਨ੍ਹਾਂ ਸਿੰਘ ਸਾਹਿਬ ਵਲੋਂ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਨੈਤਿਕ ਫ਼ਰਜ਼ ਹੈ ਪਰ ਗੁਰੂ ਸਾਹਿਬ ਦੇ ਸਤਿਕਾਰ ਦੇ ਨਾਂ 'ਤੇ ਕੁਝ ਵਿਅਕਤੀਆਂ ਵਲੋਂ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ ਧੱਕੇਸ਼ਾਹੀ ਉੱਚਿਤ ਨਹੀਂ ਹੈ। ਅਜਿਹੀਆਂ ਧੱਕੇਸ਼ਾਹੀਆਂ ਦੀਆਂ ਇਨ੍ਹਾਂ ਜਥੇਬੰਦੀਆਂ ਦੇ ਖਿਲਾਫ਼ ਪਹਿਲਾਂ ਵੀ ਸ਼ਿਕਾਇਤਾਂ ਆ ਚੁੱਕੀਆਂ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਨੇ ਦਿੱਤੇ ਇਹ ਹੁਕਮ
ਇਹ ਵੀ ਪੜ੍ਹੋ: ਪੁਲਸ ਤੇ ਐਕਸਾਈਜ਼ ਮਹਿਕਮੇ ਦੀ ਵੱਡੀ ਕਰਵਾਈ, ਨਸ਼ੇ ਲਈ ਬਦਨਾਮ ਇਸ ਪਿੰਡ 'ਤੇ ਤੜਕਸਾਰ ਮਾਰਿਆ ਛਾਪਾ
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਿੰਡ ਬੱਸੀ ਜਲਾਲ, ਹੁਸ਼ਿਆਰਪੁਰ ਦੇ ਇਕ ਰਿਟਾਇਰ ਅੰਮ੍ਰਿਤਧਾਰੀ ਪ੍ਰਿੰਸੀਪਲ ਜਸਵੰਤ ਸਿੰਘ ਦੇ ਘਰੋਂ ਜ਼ਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਧੱਕੇ ਨਾਲ ਚੁੱਕ ਕੇ ਲਿਜਾਣ ਦਾ ਸਿੰਘ ਸਾਹਿਬ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਸੰਗਤਾਂ ਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ ਹੈ। ਜੇਕਰ ਕਿਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ 'ਚ ਘਾਟ ਹੈ ਤਾਂ ਸੰਗਤਾਂ ਨੂੰ ਉਸ ਸਬੰਧੀ ਪਿਆਰ ਨਾਲ ਗੁਰਮਤਿ ਦੀ ਰੌਸ਼ਨੀ 'ਚ ਸਮਝਾਇਆ ਜਾਵੇ।
ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ