ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ''ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

Thursday, Aug 22, 2024 - 06:34 PM (IST)

ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ''ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੰਗਨਾ ਰਣੌਤ ਦੀ ਆਉਣ ਵਾਲੀ ਵਿਵਾਦਤ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਵੀਹਵੀਂ ਸਦੀ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਕ ਪਾਸੇ 1980-90 ਦੇ ਦਹਾਕੇ ਦੌਰਾਨ ਸਰਕਾਰ ਵਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਸ ਮੁਕਾਬਲਿਆਂ ਵਿਚ ਮਾਰ ਕੇ ਅਣਪਛਾਤੀਆਂ ਲਾਸ਼ਾਂ ਆਖ ਕੇ ਖੁਰਦ-ਬੁਰਦ ਕਰਨ ਦੇ ਅਣਮਨੁੱਖੀ ਵਰਤਾਰੇ ਨੂੰ ਬੇਪਰਦ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫਿਲਮ ਵਿਚ 80 ਤੋਂ ਵੱਧ ਕੱਟ ਲਗਾਉਣ ਤੋਂ ਬਾਅਦ ਵੀ ਭਾਰਤੀ ਸੈਂਸਰ ਬੋਰਡ ਵਲੋਂ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ, ਜਦਕਿ 1947 ਦੀ ਵੰਡ ਤੋਂ ਬਾਅਦ ਭਾਰਤੀ ਹਕੂਮਤਾਂ ਵਲੋਂ ਸਿੱਖਾਂ ਨਾਲ ਕੀਤੀਆਂ ਬੇਇਨਸਾਫੀਆਂ ਅਤੇ ਸਿੱਖਾਂ ਵਲੋਂ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਦੇ ਬਦਲੇ ਵਿਚ ਭਾਰਤ ਸਰਕਾਰ ਵਲੋਂ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਕਹਿਰੀ ਹਮਲੇ ਦੇ ਸੰਦਰਭ ਨੂੰ ਅੱਖੋਂ-ਪਰੋਖੇ ਕਰ ਕੇ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ‘ਐਮਰਜੈਂਸੀ’ ਫਿਲਮ ਨੂੰ ਪ੍ਰਵਾਨਗੀ ਦੇ ਕੇ ਸਿੱਧੇ ਤੌਰ ’ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਹਾਲਾਤ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ

ਉਨ੍ਹਾਂ ਸਖ਼ਤ ਲਹਿਜੇ ’ਚ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News