ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ ''ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ

Tuesday, Apr 30, 2024 - 06:29 PM (IST)

ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ ''ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ ( ਸਰਬਜੀਤ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਵਲੋਂ ਸਿਆਸੀ ਹਿਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। 

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ 'ਤੇ ਮੌਤ

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਆਖ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ। ਜਿਸ ਦੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। 

ਇਹ ਵੀ ਪੜ੍ਹੋ-  ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਪੰਜਾ ਉਸ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਅਬਦਾਲੀਆਂ ਤੋਂ ਬਾਅਦ ਸਿੱਖਾਂ ਦੀ ਭਗਤੀ-ਸ਼ਕਤੀ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤੋਪਾਂ ਤੇ ਟੈਂਕਾਂ ਨਾਲ ਹਮਲਾ ਕੀਤਾ ਸੀ। 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਬੇਦੋਸ਼ੇ ਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਵਿਚ ਕਾਂਗਰਸ ਦਾ ਪੰਜਾ ਰੰਗਿਆ ਹੋਇਆ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋਂ ਆਪਣੇ ਸਿਆਸਤ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰੇ। ਇਸ ਦੇ ਨਾਲ ਚਿਤਾਵਨੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿਤਾਂ ਖ਼ਾਤਰ ਕਿਸੇ ਵੀ ਰੂਪ ਵਿਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।

ਇਹ ਵੀ ਪੜ੍ਹੋ- ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News