ਅੱਜ ਦਾ ਅਕਾਲੀ ਤੇ ਬਹੁਜਨ ਗਠਜੋੜ ਪੰਜਾਬ ਦੀ ਰਾਜਨੀਤੀ ''ਚ ਲਿਆਵੇਗਾ ਭੂਚਾਲ: ਅਰੋੜਾ
Saturday, Jun 12, 2021 - 09:46 PM (IST)
ਮਾਨਸਾ(ਮਨਜੀਤ,ਮਿੱਤਲ)- ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਅਤੇ ਦਲਿੱਤ ਵਰਗ ਦੀ ਅਵਾਜ ਭੈਣ ਮਾਇਆਵਤੀ ਵੱਲੋਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਸਿਧਾਂਤਕ ਸਿਆਸੀ ਗਠਜੋੜ ਕਰਕੇ ਸੂਬੇ ਵਿੱਚ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ ਨੇ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਿਆਸੀ ਪੰਨਿਆਂ 'ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਕਿ ਕਿਸਾਨ, ਮਜਦੂਰ, ਵਪਾਰੀ ਅਤੇ ਦਲਿਤ ਵਰਗ ਦੇ ਮਹਾਂਗਠਜੋੜ ਦਾ ਪੰਜਾਬ ਦੀ ਪਵਿੱਤਰ ਧਰਤੀ 'ਤੇ ਅਗਾਜ ਹੋਇਆ ਹੈ ਅਤੇ ਆਉਣ ਵਾਲੀਆਂ 2021 ਵਿਧਾਨ ਸਭਾ ਚੋਣਾਂ ਵਿੱਚ ਇਹ ਗਠਜੋੜ ਸ਼ਾਨਦਾਰ ਫਤਿਹ ਹਾਸਲ ਕਰਕੇ ਪੰਜਾਬੀਆਂ ਦੀ ਸੇਵਾ ਵਿੱਚ ਹਾਜਰ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਤਿਆਗ ਦੀ ਮੂਰਤ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਜਲਦੀ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਦੋਹਾਂ ਪਾਰਟੀਆਂ ਵੱਲੋਂ ਸਾਂਝੇ ਤੌਰ 'ਤੇ ਰੈਲੀਆਂ ਕਰਕੇ ਲੋਕ ਲਹਿਰ ਆਰੰਭ ਕੀਤੀ ਜਾਵੇਗੀ।