ਅਕਾਲੀ-ਭਾਜਪਾ ਦਾ ਗਠਜੋੜ, ਪੰਜਾਬ ''ਚ ਲੱਗ ਗਏ ਪੋਸਟਰ

Tuesday, Jan 06, 2026 - 05:05 PM (IST)

ਅਕਾਲੀ-ਭਾਜਪਾ ਦਾ ਗਠਜੋੜ, ਪੰਜਾਬ ''ਚ ਲੱਗ ਗਏ ਪੋਸਟਰ

ਅੰਮ੍ਰਿਤਸਰ (ਜ.ਬ) : ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਭਾਵੇਂ ਅਜੇ ਤੱਕ ਦੋਵਾਂ ਧਿਰਾਂ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਆਇਆ ਹੈ ਪਰ ਅੰਮ੍ਰਿਤਸਰ ਵਿਚ ਗਠਜੋੜ ਦੀ ਝਲਕ ਵਾਲੇ ਪੋਸਟਰ ਜ਼ਰੂਰ ਲੱਗ ਗਏ ਹਨ। ਇਨ੍ਹਾਂ ਪੋਸਟਰਾਂ ਵਿਚ ਭਾਜਪਾ ਅਤੇ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਕਿਸਾਨ ਅੰਦੋਲਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪੋਸਟਰ ਵਿਚ ਅਕਾਲੀ-ਭਾਜਪਾ ਲੀਡਰ ਇਕੱਠੇ ਨਜ਼ਰ ਆਏ ਹਨ। ਪੋਸਟਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਤਰੁਣ ਚੁੱਘ, ਸੁਨੀਲ ਜਾਖੜ ਭਾਜਪਾ ਦੇ ਸੀਨੀਅਰ ਆਗੂਆਂ ਦੀਆਂ ਤਸਵੀਰਾਂ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀਆਂ ਤਸਵੀਰਾਂ ਹਨ। ਪੋਸਟਰ 'ਤੇ ਨੌਜਵਾਨ ਆਗੂ ਮਨਸੀਰਤ ਸਿੰਘ ਦਾ ਨਾਮ ਹੈ ਅਤੇ ਆਖਿਆ ਜਾ ਰਿਹਾ ਹੈ ਕਿ ਪੋਸਟਰ ਵੀ ਉਸੇ ਵੱਲੋਂ ਲਗਾਏ ਗਏ ਹਨ। ਹਾਲਾਂਕਿ ਦੋਵਾਂ ਧਿਰਾਂ (ਅਕਾਲੀ-ਭਾਜਪਾ) ਵੱਲੋਂ ਗਠਜੋੜ ਸੰਬੰਧੀ ਫਿਲਹਾਲ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਇਸ ਪੋਸਟਰ ਨੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, 20 ਜਨਵਰੀ ਤੱਕ ਰਜਿਸਟ੍ਰੇਸ਼ਨ ਰਹੇਗੀ ਜਾਰੀ

ਹਾਲਾਂਕਿ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਖੁੱਲ੍ਹੇ ਤੌਰ 'ਤੇ ਦੋਵਾਂ ਧਿਰਾਂ ਵਿਚਾਲੇ ਗਠਜੋੜ ਦੀ ਵਕਾਲਤ ਕਰਦੇ ਰਹੇ ਹਨ ਪਰ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਨੰਗਲ ਵਿਖੇ ਇਕ ਸਮਾਗਮ ਦੌਰਾਨ ਇਹ ਸਾਫ ਕਰ ਦਿੱਤਾ ਸੀ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਲਈ ਕੋਈ ਗੱਲਬਾਤ ਨਹੀਂ ਚੱਲ ਰਹੀ ਅਤੇ ਪਾਰਟੀ ਹੇਠਲੇ ਪੱਧਰ ’ਤੇ ਆਪਣੀ ਤਾਕਤ ਵਧਾ ਰਹੀ ਹੈ। ਚੁੱਘ ਨੇ ਦਾਅਵਾ ਕੀਤਾ ਕਿ ਭਾਜਪਾ ਪਹਿਲੀ ਵਾਰ ਪੰਜਾਬ ਵਿਚ ਆਪਣੇ ਦਮ ’ਤੇ ਸਰਕਾਰ ਬਣਾਉਣ ਦੀ ਸਥਿਤੀ ਵਿਚ ਹੈ। ਦੂਜੇ ਪਾਸੇ ਅਕਾਲੀ ਦਲ ਦੇ ਆਗੂ ਵੀ ਖੁੱਲ੍ਹੇ ਤੌਰ 'ਤੇ ਗਠਜੋੜ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਹਲਚਲ ਤੋਂ ਇਨਕਾਰ ਕਰਦੇ ਰਹੇ ਹਨ। 

ਇਹ ਵੀ ਪੜ੍ਹੋ : ਬੰਦ ਹੋ ਗਿਆ ਕਪੂਰਥਲਾ ਸ਼ਹਿਰ, ਵੱਡੀ ਗਿਣਤੀ "ਚ ਤਾਇਨਾਤ ਹੋਈ ਫੋਰਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News